Saturday, August 1, 2026

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਸਤੰਬਰ 2016 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply