ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਸਤੰਬਰ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media