
ਅਬੋਹਰ, 14 ਜੁਲਾਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉਚੱਾ ਚੁੱਕਣ ਲਈ ਬਹੁਤ ਸਾਰੀ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਇਹਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ, ਪੰਜਾਬ ਸਰਕਾਰ ਵੱਲੋਂ ਇੰਨ੍ਹਾਂ ਸ਼੍ਰੇਣੀਆਂ ਦੇ ਭਵਿੱਖ ਲਈ ਚਲਾਈਆਂ ਗਈਆਂ ਸਕੀਮਾਂ ਕਾਰਗਰ ਸਾਬਤ ਹੋਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਸ. ਗੁਰਤੇਜ ਸਿੰਘ ਘੁੜਿਆਣਾ ਨੇ ਆਪਣੇ ਨਿਵਾਸ ਸਥਾਨ ਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੇ ਚੈਕ ਤਕਸੀਮ ਕਰਦਿਆਂ ਕੀਤਾ।
ਇਸ ਮੌਕੇ ਤੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ 144 ਲਾਭਪਾਤਰੀਆਂ ਨੂੰ 15 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ 21 ਲੱਖ 60 ਹਜ਼ਾਰ ਰੁਪਏ ਦੇ ਸ਼ਗਨ ਦੇ ਚੈਕ ਤਕਸੀਮ ਕੀਤੇ ਗਏ।ਇਸ ਮੌਕੇ ਸ. ਘੁੜਿਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭੇਜੀ ਗਈ ਸ਼ਗਨ ਦੀ ਰਾਸ਼ੀ ਗਰੀਬ ਘਰਾਂ ਦੀਆਂ ਲੜਕੀਆਂ ਲਈ ਇੱਕ ਤੋਹਫਾ ਹੈ।ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇਕ ਵਾਅਦੇ ਨੂੰ ਨਿਭਾਇਆ ਗਿਆ ਹੈ। ਜਿਸ ਕਾਰਨ ਹਰ ਵਰਗ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਹਰ ਵਰਗ ਦੇ ਵਿਕਾਸ ਨੂੰ ਮੁੱਖ ਰੱਖ ਕੇ ਹੀ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ ਤਾਂ ਕਿ ਹਰ ਵਰਗ ਦੇ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਬਰਾੜ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ, ਪ੍ਰਿਥੀ ਰਾਜ ਜ਼ਿਲ੍ਹਾ ਪ੍ਰਧਾਨ ਬੀ.ਸੀ.ਸੈੱਲ, ਸ਼੍ਰੀ ਗੋਪੀ ਰਾਮ ਪ੍ਰਧਾਨ ਬੀ.ਸੈਲ. ਹਲਕਾ ਬੱਲੂਆਣਾ, ਬਲਰਾਜ ਸਿੰਘ ਸਰਪੰਚ, ਵਿਜੈ ਡੰਗਰ ਖੇੜਾ, ਕਾਕਾ ਧਾਲੀਵਾਲ ਸਰਪੰਚ, ਦਵਿੰਦਰ ਮੰਨੂੰ, ਮੁਕੇਸ਼ ਝੂੰਮਿਆਂਵਾਲੀ, ਗੁਰਮੀਤ ਬਿੱਟੂ ਬੱਲੂਆਣਾ, ਮਲਕੀਤ ਸਿੰਘ, ਪ੍ਰੀਤਮ ਸਿੰਘ, ਸ਼੍ਰੀ ਅਸ਼ੋਕ ਕੁਮਾਰ ਤਹਿਸੀਲ ਭਲਾਈ ਅਫ਼ਸਰ ਆਦਿ ਹਾਜਰ ਸਨ।
Punjab Post Daily Online Newspaper & Print Media