Thursday, August 20, 2026

ਸਕੂਲੀ ਵਿਦਿਆਰਥੀਆਂ ਨੂੰ ਹੱਥਾਂ ਦੀ ਸਾਫ਼ ਸਫ਼ਾਈ ਸਬੰਧੀ ਦਿੱਤੀ ਜਾਣਕਾਰੀ

PPN1407201608

ਅਬੋਹਰ, 14 ਜੁਲਾਈ (ਵਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ 11 ਤੋਂ 23 ਜੁਲਾਈ ਤੱਕ ਚਲਾਏ ਜਾ ਰਹੇ ਇੰਨਟੀਸੀਫਾਈਡ ਕੰਟਰੋਲ ਪ੍ਰੋਗਰਾਮ ਤਹਿਤ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਚ ਹੈਂਡ ਵਾਸ਼ ਐਕਟੀਵਿਟੀ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿਚ ਵਿਦਿਆਰਥੀਆਂ ਨੂੰ ਹੱਥਾਂ ਦੀ ਸਾਫ਼ ਸਫ਼ਾਈ ਲਈ ਪ੍ਰੇਰਿਤ ਕਰਕੇ ਬਿਮਾਰੀਆਂ ਤੋਂ ਬਚਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ਸਿੰਘ ਨੇ ਦੱਸਿਆ ਕਿ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਮੋਹਨ ਕਟਾਰੀਆ ਦੀ ਅਗਵਾਈ ਵਿਚ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹੱਥਾਂ ਨੂੰ ਸਾਫ਼ ਕਰਨ ਦੇ ਤਰੀਕੇ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿਚ ਜਿਆਦਾਤਰ ਬਿਮਾਰੀਆਂ ਹੱਥਾਂ ਦੀ ਸਫ਼ਾਈ ਨਾ ਕਰਨ ਕਾਰਨ ਹੁੰਦੀਆਂ ਹਨ।ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਸ਼ੌਚ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਹੱਥ ਧੌਣੇ ਜਰੂਰੀ ਹਨ।ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਤਹਿਤ ਪਿੰਡ ਖੜੁੰਜ, ਨੁਕੇਰੀਆਂ, ਲੱਧੂਵਾਲਾ, ਸੜੀਆਂ ਆਦਿ ਪਿੰਡਾਂ ਵਿਚ ਐਕਟੀਵਿਟੀ ਕਰਵਾਈਆਂ ਗਈਆਂ। ਇਸ ਮੌਕੇ ਡਾ. ਰਾਜਨਦੀਪ ਟੁਟੇਜਾ, ਡਾ .ਸੁਰਜੀਤ, ਓਮ ਪ੍ਰਕਾਸ਼, ਜਸਪਾਲ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾਂ ਗੇਟ ਵਿਖੇ ਬੂਟੇ ਲਗਾਏ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ …

Leave a Reply