ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਐਂਡ ਬਾਕਸਿੰਗ ਕਲੱਬ ਦੇ ਵਲੋਂ ਆਪਣਾ ਸਲਾਨਾ ਖੇਡ ਸੈਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਬਾਕਸਿੰਗ ਕੋਚ ਤੇ ਕਲੱਬ ਦੇ ਮੁੱਖ ਸੇਵਾਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ ਤੋਂ ਬਾਕਸਿੰਗ ਖੇਡ ਖੇਤਰ ਨੂੰ ਅਪਣਾਉਣ ਵਾਲੇ ਖਿਡਾਰੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਬੀਤੇ ਵਰੇ ਦੀ ਬੇਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਹ ਸੰਭਵ ਹੋ ਸਕਿਆ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਇਕ ਮਿੰਖੇਡ ਪ੍ਰਤੀਯੋਗਿਤਾ ਕਰਵਾਈ ਜਾਵੇਗੀ ਉਥੇ ਬਹੁਤ ਜਲਦ ਜਿਲਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media