
ਅੰਮ੍ਰਿਤਸਰ, 14 ਜੁਲਾਈ (ਗੁਰਪ੍ਰੀਤ ਸਿੰਘ) -ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਰਾਏ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।ਉਪਰੰਤ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨੁਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀ ਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਗ’ਦੀ ਦੀ ਜ਼ਿੰਮੇਵਾਰੀ ਸੌਂਪਦਿਆਂ ਆਦੇਸ਼ ਦਿੰਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ।ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।ਗੁਰੂ ਪਾਤਸ਼ਾਹ ਨੇ ਆਪਣੇ ਸਿੱਖਾਂ ਨੂੰ ਆਦੇਸ਼ ਦਿੱਤਾ ਕਿ ਅੱਜ ਤੋਂ ਬਾਅਦ ਹਰ ਸਿ’ਖ ਚੰਗੀ ਜਵਾਨੀ, ਚੰਗੇ ਸ਼ਸਤਰ ਅਤੇ ਚੰਗੀ ਨਸਲ ਦੇ ਘੋੜੇ ਲੈ ਕੇ ਹਾਜ਼ਰ ਹੋਵੇ।ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ਼ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ।ਸਿੰਘ ਸਾਹਿਬ ਨੇ ਦੇਸ਼ੁਵਿਦੇਸ਼ ਵਿਵਿੱਚ ਵਸਦੇ ਹਰ ਸਿ’ਖ ਨੂੰ ਅੰਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਨੌਜਵਾਨ ਜੋ ਦਿਨੁੋਦਿਨ ਪ’ਤਿਤ ਹੁੰਦੇ ਜਾ ਰਹੇ ਨੇ ਤੇ ਆਪਣੀ ਜਵਾਨੀ ਨੂੰ ਨਸ਼ਿਆਂ ਵਿੱਚ ਗਾਲ ਰਹੇ ਨੇ ਉਹ ਇਸ ਪਾਵਨ ਦਿਹਾੜੇ ਤੋਂ ਸੇਧ ਲੈਂਦੇ ਹੋਏ ਖੰਡੇ ਬਾਟੇ ਦੀ ਪਾਹੁਲ ਛੱਕ ਗੁਰੂ ਵਾਲੇ ਬਨਣ ਅਤੇ ਜੁਗੁੋਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣ।ਇਸ ਉਪਰੰਤ ਪੰਥ ਦੇ ਮਹਾਨ ਢਾਡੀ ਜਥਿਆ ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਗੁਰਪ੍ਰੀਤ ਸਿੰਘ, ਭਾਈ ਜਗਦੀਸ਼ ਸਿੰਘ ਵਡਾਲਾ ਤੇ ਭਾਈ ਨਿਰਮਲ ਸਿੰਘ ਜੇਠੂਵਾਲ ਵ’ਲੋਂ ਢਾਡੀ ਵਾਰਾਂ ਦੁਆਰਾ ਮੀਰੀੁਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆ ਹੋਇਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ), ਹਰਚਰਨ ਸਿੰਘ ਮੁ’ਖ ਸਕ’ਤਰ, ਗੁਰਿੰਦਰ ਸਿੰਘ ਮੈਨੇਜਰ, ਹਰਜਿੰਦਰ ਸਿੰਘ ਤੇ ਬਘੇਲ ਸਿੰਘ ਵਧੀਕ ਮੈਨੇਜਰ, ਦਰਸ਼ਨ ਸਿੰਘ ਮੀਤ ਮੈਨੇਜਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਕਰਨਜੀਤ ਸਿੰਘ ਇੰਚਾਰਜ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸਰਵਣ ਸਿੰਘ ਤੇ ਜ’ਜ ਸਿੰਘ ਪ੍ਰਚਾਰਕ, ਸ਼ੋ੍ਰਮਣੀ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮੀਰੀੁਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Punjab Post Daily Online Newspaper & Print Media