ਅੰਮ੍ਰਿਤਸਰ. 14 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਲੱਖਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਸੇਵਾ ਲਈ ਸਮਰਪਿਤ ਕਰ ਦਿ’ਤਾ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਆਪਣੇ ਜੀਵਨ ਕਾਲ ਵਿੱਚ ਅਨੇਕਾਂ ਗੁਰੂ ਘਰਾਂ ਦੀ ਸੇਵਾ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਰੱਬੀ ਰੂਹਾਂ ਦੇ ਵਿਛੋੜਾ ਦੇ ਜਾਣ ਤੇ ਸੰਸਾਰ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪੈਂਦਾ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟ’ਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਅਰਦਾਸ ਹੈ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਬਾਬਾ ਲੱਖਾ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media