Sunday, March 15, 2026

ਪਨੀਰੀ ਪੁੱਟ ਕੇ ਖੇਤ ‘ਚ ਲਾਉਣ ਤੋਂ ਪਿੱਛੋਂ ਇੱਕ ਹਫਤੇ ਤੱਕ ਪਾਣੀ ਲਗਾਤਾਰ ਖੜ੍ਹਾ ਰੱਖੋ – ਡਾ. ਅਮਰੀਕ ਸਿੰਘ

PPN1407201617

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਤੋਂ ਪਿੱਛੋਂ ਇੱਕ ਹਫਤੇ ਤੱਕ ਪਾਣੀ ਲਗਾਤਾਰ ਖੜ੍ਹਾ ਰੱਖੋ ਅਤੇ ਅਗਲਾ ਪਾਣੀ ਉਦੋਂ ਲਾਉ ਜਦੋਂ ਪਹਿਲਾ ਪਾਣੀ ਜੀਰੇ ਨੂੰ ਦੋ ਦਿਨ ਹੋ ਗਏ ਹੋਣ।ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਨੌਸ਼ਿਹਰਾ ਨਲਬੰਦਾ ਵਿੱਚ ਲਗਾਏ ਪਿੰਡ ਪੱਧਰੀ ਸਿਖਲਾਈ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕੇ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ(ਹੈ ਕੁ),ਡਾ ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ, ਰਾਜ ਕੁਮਾਰ, ਜੀਵਨ ਜੋਤੀ, ਸਰਪੰਚ ਸੁਖਜਿੰਦਰ ਸਿੰਘ, ਸਤਵਿੰਦਰ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਝੋਨੇ ਤੇ ਬਾਸਮਤੀ ਦੀ ਫਸਲ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ/ਬਾਸਮਤੀ ਦੀ ਫਸਲ ਤੋਂ ਵੱਧ ਪੈਦਾਵਾਰ ਲੈਣ ਲਈ ਰਾਸੲਣਿਕ ਖਾਦਾਂ ਖਾਸ ਕਰਕੇ ਯੂਰੀਆ ਖਾਦ ਨੂੰ ਸਹੀ ਮਾਤਰਾ ਵਿੱਚ, ਸਹੀ ਸਮੇਂ ਤੇ ਪਾਉਣਾ ਚਾਹੀਦਾ ਹੈ।ਉਨਾ ਕਿਹਾ ਕਿ ਜੇ ਕਣਕ ਨੂੰ ਸਿਫਾਰਸ਼ ਕੀਤੀ ਗਈ ਫਾਸਫੋਰਸ ਦੀ ਮਾਤਰਾ ਪਾਈ ਹੋਵੇ, ਤਾਂ ਝੋਨੇ/ਬਾਸਮਤੀ ਨੂੰ ਫਾਸਫੋਰਸ ਪਾੳਣੁ ਦੀ ਜ਼ਰੂਰਤ ਨਹੀਂ।ਉਨਾਂ ਕਿਹਾ ਕਿ ਝੋਨੇ/ਬਾਸਮਤੀ ਨੂੰ ਵਧੇਰੇ ਨਾਈਟਰ੍ਰੋਜਨ ਤੱਤ ਪਾਉਣ ਨਾਲ ਪੋਦੇ ਦਾ ਫਲਾਅ ਅਤੇ ਉਚਾਈ ਵਧ ਜਾਂਦੀ ਹੈ, ਜਿਸ ਨਾਲ ਫਸਲ ਡਿੱਗ ਪੈਂਦੀ ਹੈ ਅਤੇ ਝਾੜ ਘੱਟ ਜਾਂਦਾ ਹੈ।ਉਨਾਂ ਕਿਹਾ ਕਿ ਬਾਸਮਤੀ ਦੀਆਂ ਕਿਸਮਾਂ ਨੂੰ ਯੂਰੀਆ ਦੋ ਬਰਾਬਰ ਕਿਸ਼ਤਾਂ ਵਿੱਚ ਛੋਟੇ ਨਾਲ ਪਾਉ, ਪਹਿਲੀ ਕਿਸ਼ਤ ਖੇਤ ਵਿੱਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫਤੇ ਪਿੱਛੋ ਅਤੇ ਦੂਜੀ ਕਿਸਤ 6 ਹਫਤੇ ਪਿੱਛੋ ।ਡਾ ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਝੋਨੇ ਵਿੱਚ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤੋਂ ਪਹਿਲਾਂ ਫਸਲ ਵਿੱਚ ਖੜੇ ਪਾਣੀ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਛਿੜਕਾਅ ਤੋਂ ਅਗਲੇ ਦਿਨ ਪਾਣੀ ਲਾਉਣਾ ਚਾਹੀਦਾ ਉਨਾਂ ਕਿਹਾ ਕਿ ਚੌੜੇ ਪੱਤੇ ਵਾਲੇ ਅਤੇ ਸਾਰੇ ਨਦੀਨਾਂ ਦੀ ਰਸਾਇਣਕ ਤਰੀਕੇ ਨਾਲ ਰੋਕਥਾਮ ਵਾਲੇ ਨਦੀਨਨਾਸ਼ਕਾਂ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ।ਡਾ. ਸੰਦੀ ਸਿੰਘ ਢਿਲੋਂ ਨੇ ਕਿਹਾ ਕਿ ਬਾਸਮਤੀ 386,370 ਅਤੇ 1509 ਦੀ ਲਵਾਈ 15 ਜੁਲਾਈ ਤੋਂ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਉੱਚ ਮਿਆਰ ਅਤੇ ਸੁਗੰਧਤ ਚੌਲ ਪੈਦਾ ਹੋ ਸਕੇ।ਸਰਪੰਚ ਸੁਖਜਿੰਦਰ ਸਿੰਘ ਨੇ ਆਏ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ ਦਾ ਧੰਨਵਾਦ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply