Sunday, March 22, 2026

ਐਸ.ਐਸ.ਡੀ.ਕਾਲਜ ਦਾ ਬੀ.ਕਾਮ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਦਾ ਬੀ ਕਾਮ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਬੀ ਕਾਮ ਦੇ ਸਾਰੇ ਦੇ ਸਾਰੇ ਵਿਦਿਆਰਥੀ ਫਸਟ ਡਿਵੀਜਨ ਵਿਚ ਪਾਸ ਹੋਏ ਹਨ। ਕਾਲਜ ਦੇ ਇਹ ਵਿਦਿਆਰਥੀ ਲਗਾਤਾਰ ਤਿੰਨੋ ਸਮੈਸਟਰ ਵਿਚੋਂ ਫਸਟ ਡਿਵੀਜਨ ਵਿਚ ਹੀ ਪਾਸ ਹੁੰਦੇ ਆਏ ਹਨ। ਇਨ੍ਹਾਂ ਦੀਆਂ ਵਿਦਿਅਕ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਸਾਹਿਬ ਨੇ ਕਾਮਰਸ ਡਿਪਾਰਟਮੈਂਟ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਾਡੇ ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਤੇ ਸਾਨੂੰ ਮਾਣ ਹੈ। ਇਹ ਵੀ ਦੱਸਣਯੋਗ ਹੈ ਕਿ ਇਲਾਕੇ ਵਿਚ ਬੀ ਕਾਮ ਕਰਵਾਉਣ ਵਾਲੇ ਗਿਣਤੀ ਦੇ ਕਾਲਜਾਂ ਵਿਚੋਂ ਐਸ.ਐਸ.ਡੀ ਕਾਲਜ ਵੀ ਹੈ।ਐਸ.ਐਸ.ਡੀ ਕਾਲਜ ਦੇ ਕਾਮਰਸ ਵਿਭਾਗ ਦਾ ਸਮੁੱਚਾ ਨਤੀਜਾ ਵੀ ਸ਼ਾਨਦਾਰ ਰਿਹਾ।ਕਾਲਜ ਦੇ 2.3ਰਠ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਹਰਸ਼,ਮਮਤਾ ਅਤੇ ਰੋਹਿਤ ਕੁਮਾਰ ਨੇ ਕ੍ਰਮਵਾਰ 72.4%,70.4% ਅਤੇ 67.2% ਅੰਕ ਹਾਸਲ ਕਰਕੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਪ੍ਰਿੰਸੀਪਲ ਸਾਹਿਬ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply