Tuesday, September 29, 2026

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਗੀਤ ਮੁਕਾਬਲੇ ‘ਚ ਮਾਰੀ ਬਾਜ਼ੀ

PPN1507201602

ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੀ ਦਿਨੀਂ ਡੱਬਵਾਲੀ ਵਿਖੇ ਸਟਾਰ ਪਾਵਰ ਟੇਲੈਂਟ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਤਿੰਨ ਰਾਜਾਂ ਦੇ ਲੱਗਭੱਗ 300 ਬੱਚਿਆਂ ਨੇ ਗੀਤ/ਲੋਕਗੀਤ ਮੁਕਾਬਲਿਆਂ ਵਿੱਚ ਭਾਗ ਲਿਆ।
ਇਸ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕਾਲਜ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼, ਸੰਗੀਤ ਵਿਭਾਗ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ‘ਜਿੰਦਗੀ ਵਿੱਚ ਪਿਆਰ’ ਗੀਤ ਗਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੰਗੀਤ ਵਿਭਾਗ ਦੀ ਹੀ ਸਟੂਡੈਂਟ ਪੂਨਮ ਮਹਿਤਾ ਨੇ ‘ਤੂੰ ਤੇ ਮੇਰੀਆਂ ਅੱਖੀਆਂ ਦੀ ਨੀਂਦ ਚੁਰਾਈ’ ਗੀਤ ਗਾ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਡੀਨ ਡਾ. ਪਵਨ ਕੁਮਾਰ ਜੀ ਨੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਜਸਪਾਲ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਲੱਗਭੱਗ ਤਿੰਨ ਰਾਜਾਂ ਦੇ ਮੁਕਾਬਲਿਆਂ ਵਿੱਚ ਲੱਗਭੱਗ 300 ਵਿਦਿਆਰਥੀ ਵਿੱਚੋਂ ਪਹਿਲੀਆਂ ਦੋ ਪੋਜੀਸ਼ਨਾਂ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਸੰਗੀਤ ਵਿਭਾਗ ਨੇ ਪ੍ਰਾਪਤ ਕੀਤੀਆਂ।ਉੱਪ ਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ ਡਾ. ਨਛੱਤਰ ਸਿੰਘ ਮੱਲ੍ਹੀ ਜੀ ਨੇ, ਡੀਨ ਸਟੂਡੈਂਟਸ ਵੈੱਲਫੇਅਰ ਪ੍ਰੋ. ਜਸਬੀਰ ਸਿੰਘ ਸਿੱਧੂ ਜੀ ਅਤੇ ਡਾ. ਪਵਨ ਕੁਮਾਰ ਜੀ ਅਤੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਜਸਪਾਲ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply