Tuesday, June 25, 2024

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂਆਂ ਦੇ ਘਰਾਂ ‘ਚ ਪੁਲਿਸ ਛਾਪੇਮਾਰੀ

A
A

ਅੰਮ੍ਰਿਤਸਰ, ੧੫ ਜੁਲਾਈ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਸਬੰਧ ‘ਚ ਬਰਗਾੜੀ ਤੱਕ ਅਯੋਜਿਤ ਕੀਤੇ ਜਾ ਰਹੇ ਰੋਸ ਮਾਰਚ ਦੇ ਮੱਦੇਨਜ਼ਰ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਜਬਰਦਸਤੀ ਸਾਰੇ ਘਰ ਦੀ ਛਾਣਬੀਣ ਕੀਤੀ, ਪਰ ਭਾਈ ਰਣਜੀਤ ਸਿੰਘ ਘਰ ਨਾ ਹੋਣ ਕਰਕੇ ਗ੍ਰਿਫਤਾਰੀ ਤੋਂ ਬੱਚ ਗਏ ਅਤੇ ਦੂਜੇ ਪਾਸੇ ਪ੍ਰਧਾਨ ਭਾਈ ਗੋਪਾਲਾ ਵੀ ਘਰ ਦੇ ਪਿਛਲੇ ਪਾਸੋਂ ਨਿਕਲਣ ‘ਚ ਸਫ਼ਲ ਹੋ ਗਏ ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply