Wednesday, March 25, 2026

ਰਾਗੀ ਭਾਈ ਵਡਾਲਾ, ਬਾਈ ਮੋਹਕਮ ਸਿੰਘ ਤੇ ਸ. ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਭਾਈ ਬਲਬੀਰ ਸਿੰਘ ਗ੍ਰਿਫਤਾਰ

PPN1507201610

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਪਿਛਲੇ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆ ਨੂੰ ਸਰਕਾਰ ਵੱਲੋ ਇੱਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਸਰਬਤ ਖਾਲਸਾ ਦੌਰਾਨ ਤਖਤਾਂ ਦੇ ਮੁਤਵਾਜ਼ੀ ਜਥੇਦਾਰਾਂ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋ ਹੋਰ ਸਹਿਯੋਗੀ ਜਥੇਬੰਦੀਆ ਵੱਲੋ 17 ਜੁਲਾਈ ਨੂੰ ਭਗਤਾ ਭਾਈ ਕਾ ਤੋਂ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਠੁੱਸ ਕਰਨ ਲਈ ਸਰਕਾਰ ਦੇ ਆਦੇਸ਼ਾਂ ‘ਤੇ ਪੁਲੀਸ ਨੇ ਅਕਾਲੀ ਆਗੂਆਂ ਦੇ ਨਾਲ ਨਾਲ ਉਹਨਾਂ ਰਾਗੀਆਂ ਢਾਡੀਆਂ, ਕਥਾਵਾਚਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਅਤੇ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਵੀ ਅੱਜ ਸਵੇਰੇ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋ ਉਹ ਅੰਮ੍ਰਿਤ ਵੇਲੇ ਦਾ ਨਿਤਨੇਮ ਕਰ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਕਰੀਬ ਪੰਜ ਵਜੇ ਪੁਲੀਸ ਨੇ ਭਾਈ ਬਲਦੇਵ ਸਿੰਘ ਵਡਾਲਾ ਦੇ ਘਰ ਛਾਪਾ ਮਾਰਿਆ ਤੇ ਉਹਨਾਂ ਨੂੰ ਥਾਣੇ ਜਾਣ ਲਈ ਕਿਹਾ।ਭਾਈ ਵਡਾਲਾ ਨੇ ਜਦੋ ਇਸ ਦਾ ਕਾਰਨ ਪੁੱਛਿਆ ਤਾਂ ਪੁਲੀਸ ਵਾਲੇ ਕੋਈ ਉਂਤਰ ਨਾ ਦੇ ਸਕੇ ਤੇ ਸਿਰਫ ਇੰਨਾ ਹੀ ਕਿਹਾ ਕਿ ਉਪਰੋ ਆਏ ਹੁਕਮਾਂ ਦੀ ਤਾਮੀਲ ਕੀਤੀ ਜਾ ਰਹੀ ਹੈ।
ਇਸੇ ਤਰਾਂ ਬੀਤੇ ਮਹੀਨੇ ਦੋ ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਦੇਣ ਤੋ ਇਨਕਾਰ ਕਰਨ ਵਾਲੇ ਭਾਈ ਬਲਬੀਰ ਸਿੰਘ ਦੇ ਘਰ ਵੀ ਅੱਜ ਤੜਕੇ ਪੁਲੀਸ ਨੂੰ ਛਾਪਾ ਮਾਰਿਆ ਅਤੇ ਗ੍ਰਿਫਤਾਰ ਕਰਕੇ ਥਾਣੇ ਲੈ ਗਈ।
ਯੂਨਾਈਟਿਡ ਅਕਾਲੀ ਦਲ ਦੇ ਕਨਵੀਨਰ ਤੇ ਸਰਬੱਤ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਮੋਹਕਮ ਸਿੰਘ ਨੂੰ ਵੀ ਪੁਲੀਸ ਨੇ ਉਹਨਾਂ ਦੇ ਘਰੋ ਅੱਜ ਤੜਕੇ ਗ੍ਰਿਫਤਾਰ ਕਰ ਲਿਆ ਜਦ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੂੰ ਵੀ ਪੁਲੀਸ ਗ੍ਰਿਫਤਾਰ ਕਰਕੇ ਥਾਣਾ ਬੀ ਡਵੀਜ਼ਨ ਵਿਖੇ ਲੈ ਗਈ, ਜਦ ਕਿ ਕੈਸਰ ਤੋ ਪੀੜਤ ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਦਾ ਅੱਜ ਆਪਰੇਸ਼ਨ ਹੋਣਾ ਸੀ। ਉਹਨਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦਾ ਅੱਜ ਆਪਰੇਸ਼ਨ ਹੋਣਾ ਸੀ ਅਤੇ ਪੁਲੀਸ ਨੂੰ ਇਸ ਬਾਰੇ ਇਲਾਜ ਵਾਲੀ ਫਾਈਲ ਵੀ ਦਿਖਾਈ ਗਈ, ਪਰ ਉਹਨਾਂ ਨੇ ਇੱਕ ਨਾ ਸੁਣੀ।ਪਰਮਜੀਤ ਸਿੰਘ ਜਿਜੇਆਣੀ, ਸਤਨਾਮ ਸਿੰਘ ਮਨਾਵਾਂ, ਜਰਨੈਲ ਸਿੰਘ ਸਖੀਰਾ, ਸੁਖਦੇਵ ਸਿੰਘ ਨਾਗੋਕੇ ਤੇ ਭਾਈ ਵੱਸਣ ਸਿੰਘ ਜਫਰਵਾਲ ਵੀ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਮਿਲੀ ਹੈ ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪੰਥਕ ਜਥੇਬੰਦੀਆ ਦੇ ਆਗੂਆਂ ਨੂੰ ਫੜੇ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਥਕ ਸਰਕਾਰ ਦੇ ਰਾਜ ਵਿੱਚ ਜੇਕਰ ਪੰਥਕ ਆਗੂਆਂ ਨੂੰ ਹੀ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਇਸ ਤੋ ਹੋਰ ਵੱਧ ਨਮੋਸ਼ੀ ਕੋਈ ਨਹੀ ਹੋ ਸਕਦੀ।ਉਹਨਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਤੋ ਫੜੇ ਗਏ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਤੇ ਅੱਗੇ ਤੋ ਯਕੀਨੀ ਬਣਾਇਆ ਜਾਵੇ ਕਿ ਸ਼ਾਤਮਈ ਤਰੀਕੇ ਨਾਲ ਮਾਰਚ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਨਹੀ ਕੀਤਾ ਜਾਵੇਗਾ।
ਇਸੇ ਦੌਰਾਨ ਗ੍ਰਿਫਤਾਰੀ ਦੀ ਖਬਰ ਜਦੋ ਵੱਟਸਅੱਪ ਅਤੇ ਫੇਸ ਬੁੱਕ ‘ਤੇ ਵਾਇਰਲ ਹੋਈ ਤਾਂ ਉਸ ਤੋ ਬਾਅਦ ਸਭ ਤੋ ਪਹਿਲਾਂ ਭਾਈ ਬਲਬੀਰ ਸਿੰਘ ਅਰਦਾਸੀਏ, ਫਿਰ ਭਾਈ ਬਲਦੇਵ ਸਿੰਘ ਵਡਾਲਾ ਤੇ ਹਰਬੀਰ ਸਿੰਘ ਸੰਧੂ ਨੂੰ ਉਹਨਾਂ ਦੀ ਧਰਮ ਪਤਨੀ ਦੀ ਬੀਮਾਰੀ ਕਾਰਨ ਰਿਹਾਅ ਕਰ ਦਿੱਤਾ ਗਿਆ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply