Wednesday, March 25, 2026

ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀ.ਸੀ ਅਮਿਤ ਕੁਮਾਰ ਨੇ ਕੀਤਾ ਪ੍ਰਬੰਧਕੀ ਕੰਪਲੈਕਸ ਦਾ ਦੋਰਾ

PPN1507201612

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਮਲਿਕਪੁਰ (ਪਠਾਨਕੋਟ) ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੰਪਲੈਕਸ ਦਾ ਦੋਰਾ ਕੀਤਾ।ਇਸ ਮੋਕੇ ਸ੍ਰੀ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਪ੍ਰਵੀਨ ਕੁਮਾਰ ਐਕਸੀਅਨ ਪਬਲਿਕ ਹੈਲਥ, ਨਰੇਸ ਕੁਮਾਰ ਐਸ.ਡੀ.ਓ. ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।
ਡਿਪਟੀ ਕਮਿਸਨਰ ਨੇ ਸਬੰਧਤ ਅਧਿਕਾਰੀਆਂ ਅਤੇ ਖਾਸ ਕਰਕੇ ਪਬਲਿਕ ਹੈਲਥ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਵਿੱਚ ਤੇਜੀ ਲਿਆਉਣ ਤਾਂ ਜੋ ਇਸ ਕੰਪਲੈਕਸ ਦੀ ਉੇਸਾਰੀ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ ਅਤੇ ਲੋਕ ਇਸ ਦਾ ਲਾਭ ਉਠਾ ਸਕਣ।ਉਨ੍ਹਾਂ ਦੱਸਿਆ ਕਿ ਇਸ ਪ੍ਰਬੰਧਕੀ ਕੰਪਲੈਕਸ ਦੇ ਮੁਕੰਮਲ ਹੋਣ ਨਾਲ ਲਗਭਗ ਸਾਰੇ ਸਰਕਾਰੀ ਦਫਤਰ ਇਸ ਕੰਪਲੈਕਸ ਵਿੱਚ ਆ ਜਾਣਗੇ ਅਤੇ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣਾ ਸੁਖਾਲਾ ਹੋ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply