
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੇਅਰ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅਜਾਦ ਨਗਰ ਕੋਟ ਖਾਲਸਾ ਵਿਖੇ ਮਾਂ ਦੁਰਗਾ ਮੰਦਿਰ ਦੇ ਹਾਲ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ ਅਤੇ ਮੰਦਿਰ ਦੇ ਨਿਰਮਾਣ ਲਈ ਇਕ ਲੱਖ ਰੁਪਏ ਦਾ ਯੋਗਦਾਨ ਵੀ ਪਾਇਆ। ਇਸ ਸਮੇਂ ਸ੍ਰੀ ਸੋਨੀ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਦਿਰ ਦੀ ਕਮੇਟੀ ਵੱਲੋਂ ਹਾਲ ਦਾ ਨਿਰਮਾਣ ਕਰਨਾ ਲੋਕਾਂ ਦੀ ਸਹੂਲਤ ਲਈ ਬਹੁਤ ਵਧੀਆ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਮੰਦਿਰ ਦੇ ਨਿਰਮਾਣ ਕਾਰਜ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਵਿਜੇ ਕੁਮਾਰ ਅਤੇ ਰਮੇਸ਼ ਕੁਮਾਰ ਵਲੋਂ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਦੁਰਗਾ ਮੰਦਿਰ ਦੇ ਨਿਰਮਾਣ ਕਾਰਜ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ।
ਇਸ ਮੌਕੇ ਕਮੇਟੀ ਦੇ ਮੈਂਬਰ ਡਾ: ਅਸ਼ਵਨੀ ਸ਼ਰਮਾ, ਸ੍ਰੀ ਹੀਰਾ ਲਾਲ, ਡਾ: ਵਰਿੰਦਰ ਸ਼ਰਮਾ, ਡਾ: ਬਨਾਰਸੀ ਦਾਸ, ਸ੍ਰੀ ਰਜਿੰਦਰ ਕੁਮਾਰ, ਸ੍ਰੀ ਵਿਨੋਦਾ ਤਾਰਾ, ਸ੍ਰੀ ਮਨਿੰਦਰ ਸਿੰਘ, ਸ੍ਰੀ ਦੀਪਕ ਕੁਮਾਰ, ਸ੍ਰੀ ਅਮਨ ਸ਼ਰਮਾ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media