ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਡਰ 14,17,19 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੀ ਦੋ ਦਿਨਾਂ ਸੂਬਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਿਤਾ 6-7 ਅਗਸਤ ਨੂੰ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਆਯੋਜਤ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਨੇ ਦਿੰਦਿਆਂ ਦੱਸਿਆ ਕਿ ਕਲੱਬ ਦੇ ਸਰਗਰਮ ਅਹੁਦੇਦਾਰ ਬਲਜਿੰਦਰ ਸਿੰਘ ਮੱਟੂ ਤੇ ਪ੍ਰਿੰ: ਰਜੇਸ਼ ਪ੍ਰਭਾਕਰ ਦੀ ਦੇਖ ਰੇਖ ਹੇਠ ਆਯੋਜਤ ਹੋਣ ਵਾਲੀ ਇਸ ਖੇਡ ਪ੍ਰਦੋਰਾਨ 300 ਦੇ ਕਰੀਬ ਮਹਿਲਾ-ਪੁਰਸ਼ ਖਿਡਾਰੀ ਸ਼ਾਮਲ ਹੋ ਕੇ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੋਰਾਨ ਕਈ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀਆਂ ਤੋਂ ਇਲਾਵਾ ਨਾਮਵਰ ਖੇਡ ਪ੍ਰਮੋਟਰ ਸ਼ਾਮਲ ਹੋਣਗੇ। ਕੋਚ ਬਲਦੇਵ ਰਾਜ ਦੇਵ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਖਿਡਾਰੀਆਂ ਨੂੰ ਲਿਖਤੀ ਰੂਪ ਵਿਚ ਸੁਨੇਹੇ ਭੇਜੇ ਜਾ ਰਹੇ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media