
ਬਠਿੰਡਾ, 18 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ.ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦਾ ਬੀ ਐਸ ਸੀ. ਐਗਰੀਕਲਚਰ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਕਾਲਜ ਦੇ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿਚ ਪਾਸ ਹੋਏ। ਇਲਾਕੇ ਦੇ ਸਾਰੇ ਕਾਲਜਾਂ ਵਿਚੋਂ ਇਸ ਕਾਲਜ ਦੇ ਵਿਦਿਆਰਥੀਆਂ ਦੀ ਕਾਰਗੁਜਾਰੀ ਸਭ ਤੋਂ ਵਧੀਆ ਰਹੀ।ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਮੋਹਰੀ ਰਹੇ ਸਨ। ਕਾਲਜ ਦੇ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਲਲਿਤ ਸ਼ਰਮਾ ਤੇ ਜੈਸਮੀਨ ਨੇੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਸਮੈਸਟਰ ਤੀਜਾ ਦੀੇ ਵਿਦਿਆਰਥਣਾਂ ਰਮਨਦੀਪ ਕੌਰ ਤੇ ਅਭਿਲਾਸ਼ਾ ਨੇ ਕ੍ਰਮਵਾਰ 82.33% ਅਤੇ 78.16% ਅੰਕ ਪ੍ਰਾਪਤ ਕੀਤੇ।ਇਹਨਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਮੈਨਜਮੈਂਟ ਤੇ ਪ੍ਰਿੰਸੀਪਲ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸਾਹਿਬ ਨੇ ਇਹਨਾਂ ਨੂੰ ਪੜਾਉਣ ਵਾਲੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ।
Punjab Post Daily Online Newspaper & Print Media