ਸੰਦੌੜ, 18 ਜੁਲਾਈ (ਹਰਮਿੰਦਰ ਸਿੰਘ ਭੱਟ) – ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਅੱਜ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਹੀਨਾਵਾਰ ਰੂਹਾਨੀ ਦੀਵਾਨ ਸਜਾਏ ਸਜਾਏ ਜਾਣਗੇ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਸ਼ਬਦ ਗੁਰੂ ਚੇਤਨਾ ਸਮਾਗਮ ਦੇ ਤਹਿਤ ਪੰਥ ਪ੍ਰਸਿੱਧ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਵੱਲੋਂ ਕਥਾ ਕੀਰਤਨ ਰਾਹੀ ਸੰਗਤਾਂ ਦੇ ਇਕੱਠ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।ਇਸ ਮੌਕੇ ਖੰਡੇ ਵਾਟੇ ਦਾ ਅੰਮ੍ਰਿਤ ਛਕਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੁਦਰਤ ਦੀ ਰੱਖ ਰਖਾਓ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਹਰੇਕ ਸਾਲ ਸਾਉਣ ਮਹੀਨੇ ਵਿਚ ਬਾਬਾ ਦਲੇਰ ਸਿੰਘ ਖ਼ਾਲਸਾ ਵੱਲੋਂ 15 ਹਜ਼ਾਰ ਬੂਟੇ ਸਕੂਲਾਂ, ਕਾਲਜਾਂ ਅਤੇ ਧਾਰਮਿਕ, ਸਰਬਜਨਕ ਥਾਵਾਂ ਤੇ ਲਗਾਏ ਅਤੇ ਸੰਗਤਾਂ ਨੂੰ ਵੰਡੇ ਜਾਂਦੇ ਹਨ ਜੋ ਕਿ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਆਉਣ ਵਾਲੇ ਮਹੀਨਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਬਚਿਆਂ ਨੂੰ ਗੁਰਸਿੱਖੀ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਲਈ ਕੈਂਪ ਆਯੋਜਿਤ ਕੀਤੇ ਜਾਣਗੇ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media