Monday, July 8, 2024

ਡੇਂਗੂ ਤੇ ਮਲੇਰੀਏ ਦੇ ਬਚਾਓ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

PPN1807201615
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਡੇਂਗੂ ਅਤੇ ਮਲੇਰੀਏ ਦੇ ਬਚਾਓ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ। ਜਿਸ ਦੀ ਪ੍ਰਧਾਨਗੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. ਸਤੀਸ਼ ਸ਼ਰਮਾ ਡੀ.ਐਮ.ਸੀ., ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. ਸੁਨਿਤਾ, ਡਾ. ਅਨਿਤਾ ਪ੍ਰਕਾਸ਼ ਐਸ.ਐਮ.ਓ., ਡਾ. ਨੀਰੂ ਸ਼ਰਮਾ ਐਸ.ਐਮ.ਓ., ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ‘ਤੇ ਸੈਮੀਨਾਰ ਲਗਾਉਣ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੇ ਘੱਟੋ ਘੱਟ 50 ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਨੇ ਸਿਵਲ ਸਰਜਨ ਨੂੰ ਕਿਹਾ ਕਿ ਉਹ ਡੇਂਗੂ ਲੱਛਣ ਅਤੇ ਡੇਂਗੂ ਤੋਂ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡਣ ਅਤੇ ਵੱਖ ਵੱਖ ਦਫ਼ਤਰਾਂ ਵਿੱਚ ਪੋਸਟਰ ਵੀ ਲਗਾਉਣ ਅਤੇ ਵੱਖ ਵੱਖ ਧਾਰਮਿਕ ਸਥਾਨਾਂ, ਗੁਰਦੁਆਰਿਆਂ, ਮੰਦਰਾਂ ਵਿੱਚ ਸਵੇਰੇ-ਸ਼ਾਮ ਡੇਂਗੂ ਦੇ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਦੱਸਣ।
ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਮੀਟਿੰਗ ਵਿੱਚ ਦੱਸਿਆ ਕਿ ਡੇਂਗੂ ਦੀ ਬੀਮਾਰੀ ਸਬੰਧੀ ਪੰਜਾਬ ਵਿੱਚ ਹੁਣ ਤੱਕ 30 ਕੇਸ ਸਾਹਮਣੇ ਆਏ ਹਨ, ਪਰ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਡੇਂਗੂ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਲੱਛਣਾ ਅਤੇ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੁਟੇ ਬਰਤਨਾਂ, ਡਰੰਮਾਂ, ਟਾਇਰਾਂ ਨੂੰ ਖੁੱਲੇ ਵਿੱਚ ਨਾ ਰਖੋ ਅਤੇ ਨਾ ਹੀ ਇੰਨ੍ਹਾਂ ਵਿੱਚ ਪਾਣੀ ਨੂੰ ਇਕੱਠਾ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਾਤਲ ਵਿਖੇ ਡੇਂਗੂ ਦੀ ਬੀਮਾਰੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply