Monday, July 8, 2024

ਸਰਕਾਰ ਦੇ ਲਾਰਿਆਂ ਤੋਂ ਦੁਖੀ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ‘ਚ ਗੁਪਤ ਐਕਸ਼ਨ ਕਰਨ ਦਾ ਐਲਾਨ

PPN1907201604
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਆਪਣੀਆਂ ਹੱਕੀ  ਮੰਗਾਂ ਨੂੰ ਲੈ ਕੇ ਪਿਛਲੇ ਅੱਠ ਸਾਲਾਂ ਤੋਂ ਸੰਘਰਸ਼ ਕਰ ਰਹੇ ਅਤੇ ਪਿਛਲੇ 7 ਦਿਨਾਂ ਤੋਂ ਪੰਜਾਬ ਪੱਧਰ ਤੇ ਨਰੇਗਾ ਦਾ ਕੰਮ ਠੱਪ ਕਰਕੇ ਧਰਨੇ ਤੇ ਬੈਠੇ ਮਨਰੇਗਾ ਮੁਲਾਜ਼ਮਾ ਦੀਆਂ ਮੰਗਾਂ ਵੱਲ ਹਾਲੇ ਤੱਕ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ । ਜਿਸ ਕਾਰਨ ਮਨਰੇਗਾ ਮੁਲਾਜ਼ਮਾਂ ‘ਚ ਰੋਸ ਪਾਇਆ ਜਾ ਰਿਹਾ ਹੈ।  ਇਸ ਸਬੰਧੀ ਕਰਮਚਾਰੀ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਦੇ ਈਸੜੂ ਕਾਮਰੇਡ ਹਾਲ ਵਿੱਚ ਹੋਈ । ਇਸ ਮੀਟਿੰਗ ਦੋਰਾਨ ਉਨ੍ਹਾ ਦੱਸਿਆ ਕਿ ਉਨ੍ਹਾ ਦੀ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਅੱਜ ਤੋਂ ਅੱਠ ਸਾਲ ਪਹਿਲਾਂ ਅਖਬਾਰਾਂ ਵਿੱਚ ਇਸਤਿਹਾਰ ਦੇ ਕੇ ਕੀਤੀ ਗਈ ਸੀ ਅਤੇ ਪਿਛਲੀਆਂ ਚੋਣਾਂ ਵੇਲੇ ਅਕਾਲੀ ਭਾਜ਼ਪਾ  ਸਰਕਾਰ ਨੇ ਉਨ੍ਹਾ ਨਾਲ ਆਪਣੀ ਸਰਕਾਰ ਦੁਬਾਰਾ ਆਉਣ ਤੇ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ। ਉਨਾ ਕਿਹਾ ਕਿ ਪਰ ਹੁਣ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਜਿਸਦੇ ਰੋਸ ਵਜੋਂ  ਯੂਨੀਅਨ ਨੇ 18 ਜੁਲਾੲਂ ਤੋਂ 22 ਜੁਲਾਈ ਤੰਕ ਪੰਜਾਬ ਪੱਧਰ ਤੇ ਬਲਾਕਾਂ ‘ਚ ਰੋਸ ਧਰਨੇ ਅਤੇ 25 ਜੁਲਾਈ ਤੋਂ 28 ਜੁਲਾਈ ਤੱਕ ਪੰਚਾਂ ਸਰਪੰਚਾਂ ਨੂੰ ਨਾਲ ਲੈ ਕੇ ਬਲਾਕਾਂ ‘ਚ ਭੁੱਖ ਹੜਤਾਲ ਅਤੇ 29 ਜੁਲਾਈ ਨੂੰ ਪੰਜਾਬ ‘ਚ ਕਿਸੇ ਇੱਕ ਜਗਾ ਤੇ ਵੱਡੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸੁਖਵੀਰ ਸਿੰਘ ਸਿਵੀਆਂ, ਖਜ਼ਾਨਚੀ ਕੌਰ ਸਿੰਘ, ਏ ਪੀ ਓ ਮਲਕੀਤ ਸਿੰਘ, ਲਖਵਿੰਦਰ ਕੌਰ, ਰਾਜਮ੍ਰੀਤ ਕੌਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਜਗਮੀਤ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਚਮਕੌਰ ਸਿੰਘ, ਨਵਪ੍ਰੀਤ ਸਿੰਘ, ਹਰਦੀਪ ਸਿੰਘ, ਸੁਖਜੀਵਨ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply