Monday, July 8, 2024

ਪੱਕੇ ਰੋਜਗਾਰ ਦੀ ਮੰਗ ਕਰ ਰਹੇ ਅਧਿਆਪਕ ਪੁਲਿਸ ਨੇ ਪਾਰਕ ‘ਚ ਵਾੜੇ

PPN1907201605
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਲਾਰਿਆ ਤੋ ਦੁੱਖੀ ਅਤੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਚਿਲਡਰਨ ਪਾਰਕ ਵਿਚ ਤੜੇ ਰੱਖੀਆ। ਵਿਸ਼ੇਸ ਅਧਿਆਪਕ ਯੂਨੀਅਨ ਵੱਲੋ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਇਸ ਰੋਸ ਪ੍ਰਦਰਸ਼ਨ ਸੰਬਧੀ ਇਹ ਅਧਿਆਪਕ ਸਥਾਨਕ ਚਿਲਡਰਨ ਪਾਰਕ ਵਿਖੇ ਵੱਡੀ ਗਿਣਤੀ ਵਿਚ ਇੱਕਤਰ ਹੋਏ। ਜਦੋ ਇਹ ਅਧਿਆਪਕ ਰੋਸ ਪ੍ਰਦਰਸ਼ਨ ਕਰਨ ਪਾਰਕ ਵਿਚ ਚੱਲਣ ਲੱਗੇ ਤੇ ਪੁਲਿਸ ਪ੍ਰਸਾਸਨ ਵੱਲੋ ਪਾਰਕ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਰੋਸ ਵਿਚ ਆਏ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਸਖ਼ਤ ਨਾਅਰੇਬਾਜੀ ਕੀਤੀ ਗਈ।ਮੌਕੇ ‘ਤੇ ਪਹੁੰਚੇ ਤਹਿਸੀਲਦਾਰ ਬਠਿੰਡਾ ਅਤੇ ਡੀ ਐਸ ਪੀ ਸਿਟੀ-2 ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਸ਼ਾਂਤ ਕੀਤਾ ਅਤੇ ਪੰਜ ਮੈਬਰੀ ਕਮੇਟੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਕੋਲ ਲੈ ਕੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੱਸਿਆ ਕਿ ਉਹ ਲੰਮੇ ਸਮੇ ਤੋ ਸਿੱਖਿਆ ਵਿਭਾਗ ਵਿਚ ਪੱਕੇ ਰੋਜਗਾਰ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋ ਉਨਾਂ ਦੀਆ ਜਾਇਜ ਮੰਗਾ ਜਿਵੇ 1ਅਪ੍ਰੈਲ 2015 ਤੋ ਮਨਜੂਰ ਪੇਅ ਸਕੇਲ ਦਾ ਫੰਡ ਜਾਰੀ ਕਰਨ, 18 ਆਈ ਈ ਆਰ ਟੀਜ ਦੇ ਠੇਕੇ ਰਿਨਿਊ ਕਰਨ, ਰੈਸਨੇਲਾਇਜੇਸ਼ਨ ਪੱਕੇ ਤੌਰ ਤੇ ਰੱਦ ਕਰਨ, ਅਪ੍ਰੈਲ 2016 ਤੋ ਰੁੱਕੀ ਤਨਖਾਹ ਜਾਰੀ ਕਰਨ ਸੰਬਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਅੱਜ ਮਜਬੂਰਨ ਸੜਕਾਂ ਤੇ ਉਤਰਨਾਂ ਪੈ ਰਿਹਾ ਹੈ। ਉਨਾਂ ਕਿਹਾ ਜੇਕਰ ਪੰਜਾਬ ਸਰਕਾਰ ਵੱਲੋ ਉਨਾਂ ਦੀਆ ਜਾਇਜ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਦੇ ਦਿਨਾਂ ਵਿਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਜਿਲਾ ਪ੍ਰਸਾਸ਼ਨ ਵੱਲੋ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀ ਜਲਦ ਹੀ ਬੈਠਕ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply