Monday, July 8, 2024

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN1907201607
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ। ਸੁਸਾਇਟੀ ਵਲੋਂ ਗ੍ਰਹਿ ਨਿਵਾਸੀਆਂ ਦੀ ਪਰਜੋਰ ਮੰਗ ਨੂੰ ਦੇਖ ਦੇ ਹੋਏ ਇਸ ਹਫ਼ਤੇ ਦਿਨ ਮੰਗਲਵਾਰ ਦਾ ਸਮਾਗਮ ਕਾਕਾ ਅਗਮਪ੍ਰੀਤ ਸਿੰਘ ਦੇ ਜਨਮਦਿਨ ‘ਤੇ ਨਰਿੰਦਰ ਸਿੰਘ, ਮੁਹੱਲਾ ਪੂਜਾ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਸੁਸਾਇਟੀ ਮੈਂਬਰਾਂ ਵਲੋਂ ਰਲ ਮਿਲ ਕੇ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਭਾਈ ਦਿਲਬਾਗ ਸਿੰਘ ਵਲੋਂ ਕੀਤੀ ਗਈ।ਭਾਈ ਕੁਲਦੀਪ ਸਿੰਘ ਪੱਪੂ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰ ਸਿੰਘ ਡਿੰਪੀ, ਜਰਨੈਲ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ ਮੱਕੜ,  ਦਲਜੀਤ ਸਿੰਘ, ਰਾਕੇਸ਼ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ ਆਦਿ ਹਾਜ਼ਰ ਸਨ। ੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਖਾਸ਼ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਜਨਮਦਿਨ ਗੁਰੂ ਸਾਹਿਬ ਦੇ ਸਨਮੁੱਖ ਬੈਠੇ ਕੇ ਬਾਣੀ ਦਾ ਪਾਠ ਕਰਨ ‘ਤੇ ਖੁਸ਼ੀਆਂ ਮਨਾਉਣ ਤਾਂ ਕਿ ਧੀ ਪੁੱਤ ਗੁਰੂ ਦੀ ਬਾਣੀ ਨਾਲ ਜੋੜਣ ਤਾਂ ਕਿ ਉਹ ਬੁਰੀ ਸੰਗਤ ਤੋਂ ਬੱਚ ਕੇ ਆਪਣਾ ਭਲਾ ਬੁਰਾ ਪਛਾਣ ਸਕਣ।ਮਾਰੂ ਨਸ਼ਿਆਂ ਤੋਂ ਵੀ ਬੱਚਣ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply