Friday, July 5, 2024

ਕੁਲਮੋਹਨ ਤੇ ਜੌਲੀ ਨੂੰ ਅਕਾਲੀ ਦਲ ਦਿੱਲੀ ਸਟੇਟ ਦਾ ਬੁਲਾਰਾ ਥਾਪਿਆ ਗਿਆ

jaswinder singh jolly kulmohan singhਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ 2 ਨਵੇਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਹੀ ਹੈ। ਪਾਰਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਨਵੇਂ ਬਣਾਏ ਗਏ ਬੁਲਾਰਿਆਂ ਵਿਚ ਕਮੇਟੀ ਦੇ ਸਭ ਤੋਂ ਸੀਨੀਅਰ ਮੈਂਬਰ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਸ਼ਾਮਿਲ ਹਨ।ਪਰਮਿੰਦਰ ਨੇ ਦੱਸਿਆ ਕਿ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪੰਜਾਬ ਸਰਕਾਰ ਅਤੇ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਇਹ ਜਰੂਰੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਮੀਡੀਆ ਚੈਨਲਾਂ ਦੀ ਵਿਚਾਰ ਚਰਚਾਵਾਂ ਦੌਰਾਨ ਵਿਰੋਧੀ ਧਿਰਾਂ ਦੇ ਕੂੜ ਪ੍ਰਚਾਰ ਨੂੰ ਨੱਥ ਪਾਉਣ ਅਤੇ ਆਪਣੇ ਉਸਾਰੂ ਕਾਰਜਾਂ ਨੂੰ ਅੱਗੇ ਰੱਖਣ ਵਾਸਤੇ ਬੁਲਾਰਿਆਂ ਦੀ ਫੌਜ ਤਿਆਰ ਕੀਤੀ ਜਾ ਰਹੀ ਹੈ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply