
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਰੂਜਮ ਨੇ ਇਸ ਮੌਕੇ ਵਾਰ ਮੈਮੋਰੀਅਲ, ਭਗਵਾਨ ਵਾਲਮੀਕਿ ਤੀਰਥ ਸਥਲ ਰਾਮਤੀਰਥ, ਸ੍ਰੀ ਦਰਬਾਰ ਸਾਹਿਬ ਪਲਾਜ਼ਾ, ਜ਼ਿਲਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਸਵਾਗਤੀ ਗੇਟ, ਟਾਊਨ ਹਾਲ, ਵੱਖ-ਵੱਖ ਕੌਰੀਡੋਰਾਂ, ਸੁੰਦਰੀਕਰਨ, ਗੋਬਿੰਦਗੜ ਕਿਲਾ ਅਤੇ ਬੀ. ਆਰ. ਟੀ. ਐਸ ਆਦਿ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨਾਂ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ ਛੇ ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਸਾਰੀ ਦੇ ਚੱਲ ਰਹੇ ਕੰਮਾਂ ਕਾਰਨ ਯਾਤਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਕੰਮ ਵਿਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਕੰਮ ਸਮਾਂ ਸੀਮਾ ਦੇ ਅੰਦਰ ਨੇਪਰੇ ਚਾੜੇ ਜਾਣ।ਇਸ ਮੌਕੇ ਉਨਾਂ ਸ਼ਹਿਰੀ ਅਤੇ ਪੇਂਡੂ ਮਿਸ਼ਨ ਤਹਿਤ ਜ਼ਿਲੇ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਇਨਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ। ਉਨਾਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਦਿੱਤੇ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਜ਼ਿਲਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media