Friday, July 5, 2024

13 ਅਗਸਤ ਨੂੰ ਲਗਣ ਵਾਲੀ ਨੈਸ਼ਨਲ ਲੋਕ ਆਦਲਤ ਦੇ ਸਬੰਧ ‘ਚ ਮੀਟਿੰਗ ਦਾ ਆਯੋਜਨ

PPN2007201613

ਬਠਿੰਡਾ, 20 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਜੀ.ਐਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਬਠਿੰਡਾ ਸ਼੍ਰੀਮਤੀ ਅਮਿਤਾ ਸਿੰਘ ਅਤੇ ਸੈਸ਼ਨ ਡਵੀਜ਼ਨ ਬਠਿੰਡਾ ਸਮੇਤ ਸਬ-ਡਵੀਜ਼ਨ ਦੇ ਸਾਰੇ ਜੂਡੀਸ਼ਲ ਅਫਸਰਾਂ ਨਾਲ ਜ਼ਿਲ੍ਹਾ ਕਚਹਿਰੀ, ਕੋਰਟ ਕੰਪਲੈਕਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।13.08.2016 ਨੂੰ ਲਗਣ ਵਾਲੀ ਨੈਸ਼ਨਲ ਲੋਕ ਆਦਲਤ ਦੇ ਸਬੰਧ ਵਿੱਚ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਨੇ ਸਾਰੇ ਜੂਡੀਸ਼ਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ-ਵੱਧ ਤੋਂ ਵੱਧ ਪੁਰਾਣੇ ਕੇਸਾਂ ਨੂੰ ਲਾਉਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਚਲ ਰਹੇ ਕੇਸਾਂ ਦੀ ਗਿਣਤੀ ਘਟ ਸਕੇ। ਸੀ.ਜੀ.ਐਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਨੇ ਦੱਸਿਆ ਹੈ ਕਿ ਜਿਹੜੀ ਲੋਕ ਅਦਾਲਤ 13.08.2016 ਨੂੰ ਲਗ ਰਹੀ ਹੈ ਉਸ ਵਿੱਚ ਬੈਂਕਿੰਗ ਨਾਲ ਸਬੰਧਿਤ ਪ੍ਰੀਲੀਟਿਗੇਟਿਵ ਕੇਸ ਅਤੇ ਪਿਛਲੇ ਸਮੇਂ ਤੋਂ ਚਲ ਰਹੇ ਬੈਂਕ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ-ਤੋਂ ਵੱਧ ਕੇਸ ਲਗਾ ਕੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਤਾਂ ਕਿ ਇਸ ਨਾਲ ਉਹਨਾਂ ਦੇ ਸਮੇਂ ਅਤੇ ਧੰਨ ਦ ਬਚਤ ਹੋ ਸਕੇ।ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਦਾਇਰ ਨਹੀਂ ਹੁੰਦੀ। ਜੇ ਕੋਈ ਵਿਅਕਤੀ ਆਪਣਾ ਕੇਸ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਨੂੰ ਵੱਖਰੀ ਦਰਖਾਸਤ ਦੇ ਕੇ ਆਪਣਾ ਕੇਸ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾ ਸਕਦਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply