
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ)- ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੀ ਪਰੀਖਿਆ ਦੇ ਨਤੀਜੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ.ਰੋਡ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਿੰਸੀਪਲ / ਡਾਇਰੇਕਟਰ ਡਾ : ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ 393 ਵਿਦਿਆਰਥੀਆਂ ਨੇ ਪਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਬੜੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ ਜਿਸ ਕਰਕੇ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਸਕੂਲ ਦੇ ੧੮ ਵਿਦਿਆਰਥੀਆਂ ਨੇ ਸੀ.ਬੀ. ਅੈਸ. ਈ. ਦੁਆਰਾ ਦਿੱਤਾ ਜਾਣ ਵਾਲਾ ਉੱਚਤਮ ਗ੍ਰੇਡ ਅੰਕ 10 (95% ਅਤੇ ਉਸ ਤੋਂ ਵੱਧ ਅੰਕ) ਅਤੇ 29 ਵਿਦਿਆਰਥੀਆਂ ਨੇ ਅ੧ ਗ੍ਰੇਡ (91% ਅਤੇ ਉਸ ਤੋਂ ਵੱਧ ਅੰਕ) ਹਾਸਲ ਕੀਤਾ। ਆਪਣੇ ਇਸ ਸ਼ਾਨਦਾਰ ਨਤੀਜੇ ਕਾਰਨ ਸਕੂਲ ਸ਼ਹਿਰ ਦੇ ਮੋਹਰੀ ਸਕੂਲਾਂ ਵਿੱਚ ਰਿਹਾ। ਉਹਨਾਂ ਕਿਹਾ ਕਿ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਕਰਕੇ ਸੰਭਵ ਹੋਇਆ ਹੈ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ੍ਰ : ਚਰਨਜੀਤ ਸਿੰਘ ਚੱਢਾ, ਆਨਰੇਰੀ ਸਕੱਤਰ; ਸ੍ਰ : ਨਰਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਡਾ. ਸੰਤੋਖ ਸਿੰਘ, ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ, ਆਨਰੇਰੀ ਸਕੱਤਰ, ਐਜੂਕੇਸ਼ਨਲ ਕਮੇਟੀ ਚੀਫ ਖਾਲਸਾ ਦੀਵਾਨ ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਡਾ : ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਹਨਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ। ਸਫ਼ਲ ਵਿਦਿਆਰਥੀਆਂ ਵੱਲੋਂ ਮਠਿਆਈਆਂ ਅਤੇ ਢੋਲ ਦੀ ਥਾਪ ਤੇ ਭੰਗੜੇ ਨਾਲ ਸਫਲਤਾ ਦਾ ਜਸ਼ਨ ਮਨਾਇਆ ਗਿਆ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media