Friday, September 11, 2026

ਕੁੜੀਆਂ ਦੇ ਵੱਖ ਵੱਖ ਉਮਰ ਵਰਗ ਦੇ ਬਾਕਸਿੰਗ ਮੁਕਾਬਲੇ ਜਲਦ – ਪੁਰੀ

PPN2007201614

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਹੱਦੀ ਜਿਲ੍ਹਾ ਅੰਮ੍ਰਿਤਸਰ ਦੇ ਵਿਚ ਬਾਕਸਿੰਗ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ ਨਾਲ ਇਸ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਖ ਵੱਖ ਉਮਰ ਵਰਗ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇਵਲ ਕ੍ਰਿਸ਼ਨ ਪੁਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੋਰਾਨ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਸਿੰਘ ਉੱਪਲ ਦੀ ਦੇਖ ਰੇਖ ਹੇਠ ਤੇ ਬਾਕਸਿੰਗ ਰਾਸ਼ਟਰੀ ਕੋਚ ਬਲਕਾਰ ਸਿੰਘ ਤੇ ਕੋਚ ਬਰਿਜ ਮੋਹਨ ਰਾਣਾ ਦੇ ਪ੍ਰਬੰਧਾਂ ਹੇਠ ਆਯੋਜਿਤ ਹੋਣ ਵਾਲੀ ਜਿਲ੍ਹਾ ਪੱਧਰੀ ਇਸ ਖੇਡ ਪ੍ਰਤੀਯੋਗਿਤਾ ਦੇ ਵਿਚ ਜਿਲੇ ਦੇ ਵੱਖ ਵੱਖ ਸਕੂਲਾਂ ਦੀਆਂ 300 ਦੇ ਕਰੀਬ ਖਿਡਾਰਣਾਂ ਹਿੱਸਾ ਲੈਣਗੀਆਂ।ਦੋ ਦਿਨਾਂ ਜਿਲ੍ਹਾ ਪੱਧਰੀ ਇਸ ਇੰਟਰ ਸਕੂਲ ਖੇਡ ਪ੍ਰਤੀਯੋਗਿਤਾ ਦੀਆਂ ਤਰੀਕਾਂ ਦਾ ਐਲਾਨ ਕਰਨਾ ਹੀ ਬਾਕੀ ਹੈ।ਜਦੋਂ ਕਿ ਬਾਕੀ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਦੀ ਸਫਲਤਾ ਲਈ ਵੱਖ ਵੱਖ ਵਿਅਕਤੀਆਂ ਤੇ ਅਧਾਰਤ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਖੇਡ ਪ੍ਰਤੀਯੋਗਿਤਾ ਨੂੰ ਲੈ ਕੇ ਖਿਡਾਰਣਾਂ ਦੇ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਮੋਕੇ ਖੇਡ ਖੇਤਰ ਦੀਆਂ ਕਈ ਅਹਿਮ ਸ਼ਖਸੀਅਤਾਂ ਨੂੰ ਵੀ ਉਚੇਚੇ ਤੋਰ ਤੇ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਜਦੋਂ ਕਿ ਬਾਕਸਿੰਗ ਖੇਡ ਖੇਤਰ ਦੇ ਕਈ ਸੂਬਾ ਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਤੋਰ ਤੇ ਹਾਜਰ ਰਹਿਣਗੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply