Monday, August 10, 2026

ਕੇਸਾਂ ਦੇ ਆਪਸੀ ਰਾਜੀਨਾਮੇ ਰਾਹੀਂ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 13 ਅਗਸਤ ਨੂੰ

PPN2007201617

ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕਰਨ ਲਈ 13 ਅਗਸਤ, 2016 ਨੂੰ ਕੋਰਟ ਕੰਪਲੈਕਸ, ਮਲਿਕਪੁਰ (ਪਠਾਨਕੋਟ) ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ।ਇਹ ਜਾਣਕਾਰੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਆਪਣੇ ਦਫ਼ਤਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਅਤੇ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਬੈਂਕ ਕੇਸ, 138 ਐੱਨ.ਆਈ.ਐਕਟ ਅਤੇ ਰਿਕਵਰੀ ਸੂਟ (ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ) ਆਦਿ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ/ਸਮਝੋਤੇ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਲੀਡ ਮੈਨੇਜਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply