
ਬਠਿੰਡਾ, 21 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਡਿਪਟੀ ਡਾਇਰੈਕਟਰ ਮੈਡਮ ਸ਼ਰੂਤੀ ਸੁਕਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਸ਼ਲਰ ਬਲਜਿੰਦਰ ਸਿੰਘ ਦੀ ਅਗਵਾਈ ਅਤੇ ਹਰਮੰਦਰ ਸਿੰਘ ਸਿੱਧੂ ਸੀ. ਜੀ. ਆਰ. ਪੀ. ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ (ਬਠਿੰਡਾ) ਵਿਖੇ ਕੈਰੀਅਰ ਗਾਈਡੈਂਸ ਗਤੀਵਿਧੀਆਂ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਦਸਵੀਂ ਅਤੇ ਬਾਰ੍ਹਵੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ।ਕੈਰੀਅਰ ਅਧਿਆਪਕ ਜਸਵੰਤ ਰਾਏ ਦੇ ਪ੍ਰਬੰਧਾਂ ਹੇਠ ਹੋਏ ਸਮਾਗਮ ਵਿਚ ਰੀਸੋਰਸ ਪਰਸ਼ਨ ਵਜੋਂ ਪਹੁੰਚੇ ਡਾ. ਰਵਿੰਦਰ ਸਿੰਘ ਮਾਨ ਐਮ. ਡੀ ਦਸ਼ਮੇਸ ਗਰੁਪ ਆਫ਼ ਇੰਸਟੀਚਿਊਟਸ ਨੇ ਵਿਦਿਆਰਥੀਆ ਨੂੰ ਆਪਣੀ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਵੱਖ-ਵੱਖ ਕਿੱਤਾ ਕੋਰਸਾਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਅਤੇ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਵਿਦਿਆਰਥੀਆਂ ਨੂੰ ਨੁਕਤੇ ਦੱਸੇ। ਪ੍ਰਿੰਸੀਪਲ ਚਰਨਜੀਤ ਸਿੰਘ ਨੇ ਵਿਦਿਆਰਥੀਆ ਨੂੰ ਸਮੇਂ ਦੀ ਮਹੱਤਤਾ, ਰੁਚੀ ਅਤੇ ਯੋਗਤਾ ਅਨੁਸਾਰ ਵੱਖ-ਵੱਖ ਕੋਰਸ ਕਿੱਤੇ ਚੁਣਨ ਲਈ ਕਿਹਾ। ਜਸਵੰਤ ਰਾਏ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਹਰਮੰਦਰ ਸਿੰਘ ਸਿੱਧੂ ਨੇ ਸਟੇਜ ਸੰਚਾਲਣ ਕੀਤਾ। ਸਮਾਗਮ ਨੂੰ ਸਫਲ ਬਣਾਉਣ ਵਿਚ ਅਧਿਆਪਕ ਮਨਪ੍ਰੀਤ ਸਿੰਘ ਅਤੇ ਗੁਰਬਿੰਦਰ ਸਿੰਘ ਐਸ. ਐਲ. ਏ ਦਾ ਸਹਿਯੋਗ ਰਿਹਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media