Thursday, June 11, 2026

ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਐਤਵਾਰ

Rana Paramjit  Singhਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 24 ਜੁਲਾਈ, ਐਤਵਾਰ ਸਵੇਰੇ 8.45 ਤੋਂ ਦੁਪਹਿਰ ਬਾਅਦ 2.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਇਸ ਮੌਕੇ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਵੱਖਵੱਖ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸ. ਰਾਣਾ ਨੇ ਹੋਰ ਦਸਿਆ ਕਿ ਇਸ ਸਮਾਗਮ ਵਿੱਚ ਦਿੱਲੀ ਦੀ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਦੇ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply