
ਪੱਟੀ 21 ਜੁਲਾਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਵੈਲਫੇਅਰ ਸੈਂਲ ਪੰਜਾਬ ਦੇ ਸੂਬਾ ਚੇਅਰਮੈਨ ਰਾਜਵਿੰਦਰ ਸਿੰਘ ਲੱਕੀ ਨੇ ਪੱਟੀ ਦੇ ਯੂਥ ਕਾਂਗਰਸੀ ਆਗੂ ਬਲਜਿੰਦਰ ਸਿੰਘ ਬਿੱਲਾ ਜੋਸਨ ਨੂੰ ਜ਼ਿਲ੍ਹਾਂ ਤਰਨਤਾਰਨ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ। ਬਲਜਿੰਦਰ ਜੋਸਨ ਨੂੰ ਨਿਯੁਕਤੀ ਪੱਤਰ ਦਿੱਦਿਆਂ ਰਾਜਵਿੰਦਰ ਸਿੰਘ ਲੱਕੀ ਚੇਅਰਮੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਨੌਜਵਾਨ ਵਰਗ ਨੂੰ ਮੋਹਰੀ ਭੂਮਿਕਾ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਹਨ।ਉਨ੍ਹਾਂ ਕਿਹਾ ਕਿ ਅੱਜ ਦੇ ਪੜੇ-ਲਿਖੇ ਅਤੇ ਨਿਵੇਕਲੀ ਸੋਚ ਦੇ ਧਾਰਨੀ ਯੂਥ ਵਰਗ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਹੈ ਅਤੇ ਯੂਥ ਵਰਗ ਹੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਲੀਹਾਂ ‘ਤੇ ਲਿਜਾ ਸਕਦਾ ਹੈ ਜਿਸ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਿਚ ਯੂਥ ਵਰਗ ਨੂੰ ਅਹਿਮ ਸਥਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਨਵਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ,ਰਾਜਵਿੰਦਰ ਸਿੰਘ ਲੱਕੀ ਅਤੇ ਹਰਮਿੰਦਰ ਸਿੰਘ ਗਿੱਲ ਦਾ ਧੰਨਵਾਦ ਕਰਦੀਆਂ ਕਿਹਾ ਕਿ ਜੋ ਜ਼ਿਮੇਵਾਰੀ ਮੈਨੂੰ ਸ਼ੋਂਪੀ ਗਈ ਉਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ ਤੇ ਕਾਂਗਰਸ ਦੀਆਂ ਜੜਾਂ ਹੋਰ ਮਜ਼ਬੂਤ ਕਰਨ ਲਈ ਘਰ ਘਰ ਜਾ ਕੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆ ਤੋ ਲੋਕਾਂ ਨੂੰ ਜਾਣੂ ਕਰਵਾ ਕੇ ਕਾਂਗਰਸ ਦੇ ਹੱਕ ‘ਚ ਲਾਮਬੰਦ ਕਰਾਗਾਂ।ਇਸ ਮੋਕੇ ਇਕਬਾਲ ਸਿੰਘ ਵਾਈਸ ਚੇਅਰਮੈਨ, ਸੌਰਵ ਜੋਸ਼ੀ, ਗੁਰਜੀਤ ਕੰਗ, ਮਲਕੀਤ ਸਿੰਘ ਮੱਲੂ ਵਾਇਸ ਪ੍ਰਧਾਨ ਯੂਥ ਕਾਂਗਰਸ ਖਡੂਰ ਸਾਹਿਬ ਨੇ ਬਲਜਿੰਦਰ ਸਿੰਘ ਜੋਸਨ ਨੂੰ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media