Thursday, September 24, 2026

ਪਿੰਡ ਗੰਦਲਾ ਡਾਹੜੀ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

PPN2107201617

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗੰਦਲਾ ਡਾਹੜੀ, ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ 35-40 ਪਿੰਡ ਵਾਸੀ ਸ਼ਾਮਲ ਸਨ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …

Leave a Reply