Wednesday, October 14, 2026

ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ

PPN2207201617

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 25-30 ਸਕੂਲੀ ਬੱਚੇ ਸ਼ਾਮਲ ਸਨ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਬੱਚਿਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਬੱਚਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਨੂੰ ਬੱਚਿਆਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਹਿੱਤ ਵਿਚ ਬਣਾਈਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply