ਅੰਮ੍ਰਿਤਸਰ, 22 ਜੁਲਾਈ (ਗੁੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿਹੜੇ ਯਾਤਰੂ ਮਹੀਨਾ ਨਵੰਬਰ 2016 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 25 ਜੁਲਾਈ 2016 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਉਨ੍ਹਾਂ ਦੇ ਪਾਸਪੋਰਟ ਸੂਚੀ ਵਿੱਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜੇ ਜਾ ਸਕਣ।ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼ੋ੍ਰਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957,58, 59 ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media