Friday, November 22, 2024

ਲੀਗਲ ਲਿਟਰੇਸੀ ਕੈਂਪ ਦਾ ਆਯੋਜਿਨ ਕੀਤਾ

PPN200518
ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ)-  ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਦੇ ਮਿਲੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਰਹਿਨੁਮਾਈ ਹੇਠ ਸੀਨੀਅਰ ਸੰਕੈਡਰੀ ਸਕੂਲ ਮਾਇਸਰ ਖਾਨਾ ਵਿਖੇ ਇਕ ਲੀਗਲ ਲਿਟਰੇਸੀ ਕੈਂਪ ਦਾ ਆਯੋਜਿਨ ਕੀਤਾ ਗਿਆ। ਜਿਸ ਦੀ ਪ੍ਰ੍ਰਧਾਨਗੀ ਮਾਨਯੋਗ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ  ਕੀਤੀ ਗਈ। ਇਸ ਸੈਮੀਨਾਰ ਵਿਚ ਸਕੂਲ ਦੇ ਬੱਚੇ ਅਤੇ ਅਧਿਆਪਕ ਸਾਹਿਬਾਨ ਅਤੇ ਪਿੰਡ ਦੀ ਪੰਚਾਇਤ ਨੇ ਭਾਗ ਲਿਆ। ਸੈਮੀਨਾਰ ਦੀ ਸੁਰੂਆਤ ਕਰਦਿਆਂ ਜੀਵਨ ਕੁਮਾਰ ਸੀਨੀਅਰ ਸਹਾਇਕ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਸ੍ਰੀਮਤੀ ਜਸਬੀਰ ਕੌਰ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤਵਾਂ ਬਾਰੇ ਅਤੇ ਰਾਇਟ ਟੂ ਸਰਵਿਸ ਐਜੂਕੇਸ਼ਨ ਬਾਰੇ ਅਤੇ ਵੱਖ-ਵੱਖ ਕਾਨੂੰਨ ਦੇ ਵਿਸ਼ਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ  31.5.2014 ਨੂੰ ਮਹੀਨਾਵਾਰ ਸੈਸ਼ਨ ਡਵੀਜ਼ਨ ਬਠਿੰਡਾ ਵਿਖੇ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਗੰਭੀਰ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਇਸ ਲੋਕ ਅਦਾਲਤ ਵਿਚ ਸੁਣਵਾਈ ਲਈ ਰੱਖੇ ਜਾਣਗੇ। ਅੰਤ ਵਿਚ ਸ੍ਰੀਮਤੀ ਵਰਿੰਦਰਪਾਲ ਕੌਰ, ਪ੍ਰਿੰਸੀਪਲ ਨੇ ਆਏ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਕੀਮਾਂ ਸਬੰਧੀ ਆਪਣੇ ਪਿੰਡ ਵਾਸੀਆਂ ਨੂੰ ਇਸ ਦਾ ਭਰਪੂਰ ਫਾਇਦਾ ਹੋਵੇਗਾ ਅਤੇ ਇਸ ਸਬੰਧੀ ਉਹ ਵੱਧ ਤੋਂ ਵੱਧ ਪ੍ਰਚਾਰ ਕਰਨਗੇ। ਇਸ ਸੈਮੀਨਾਰ ਵਿਚ ਜਸਕਰਨ ਸਿੰਘ, ਸੁਖਜੀਵਨ ਸਿੰਘ, ਅਜਮੇਰ ਸਿੰਘ, ਗੁਰਜੰਟ ਸਿੰਘ, ਰਾਕੇਸ਼ ਨਰੂਲਾ, ਪੀ.ਐਲ.ਵੀ, ਮਹਿੰਦਰ ਸਿੰਘ, ਹਰਭਜਨ ਸਿੰਘ ਆਦਿ ਵੀ ਸ਼ਾਮਿਲ ਸਨ। ਇਸ ਮੌਕੇ ਤੇ ਪ੍ਰਚਾਰ ਸਮਗਰੀ ਵੀ ਵੰਡੀ ਗਈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply