Wednesday, October 14, 2026

ਹਾਂਗਕਾਂਗ ਦੀ ਸਿੱਖ ਬੱਚੀ ਨੂੰ ਕਾਮਰਸ ਗਰੁੱਪ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 22 ਜੁਲਾਈ (ਗੁੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੀ ਜੰਮਪਲ ਅੰਮ੍ਰਿਤਧਾਰੀ ਬੱਚੀ ਅਰਸ਼ਦੀਪ ਕੌਰ ਨੂੰ ਡੀ.ਐਸ.ਈ. ਇਮਤਿਹਾਨ ਵਿੱਚ ਓਵਰਆਲ 6 ਸਟਾਰ ਲੈਂਦਿਆਂ ਕਮਰਸ ਗਰੁੱਪ ਵਿਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਮੁਬਾਰਕਬਾਦ ਦਿੱਤੀ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਗੁਰਸਿੱਖ ਪਰਿਵਾਰ ਦੀ ਬੱਚੀ ਵੱਲੋਂ ਹਾਂਗਕਾਂਗ ਪੱਧਰ ‘ਤੇ ਸਿੱਖ ਕੌਮ ਦਾ ਮਾਣ ਵਧਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਕਾਲਤ ਕਰਕੇ ਨਿਆਂਪਾਲਿਕਾ ਦੇ ਉੱਚ ਅਹੁਦੇ ‘ਤੇ ਜਾਣ ਦੀ ਇਛੁੱਕ ਅਰਸ਼ਦੀਪ ਕੌਰ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ‘ਤੇ ਗੁਰੂ ਦੀ ਕਿਰਪਾ ਹੋਵੇ ਉਨ੍ਹਾਂ ਪਰਿਵਾਰਾਂ ਦੇ ਬੱਚੇ ਹਮੇਸ਼ਾ ਹੋਣਹਾਰ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਇਹ ਬੱਚੀ ਅੱਗੋਂ ਵੀ ਇਸੇ ਤਰ੍ਹਾਂ ਪਰਿਵਾਰ, ਕੌਮ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply