Sunday, August 2, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪੁ’ਜੇ ਅਮਰੀਕਨ ਯੁਨੀਵਰਸਿਟੀ ਦੇ ਪ੍ਰੋਫੈਸਰ

PPN2207201618

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਮਰੀਕਨ ਯੁਨੀਵਰਸਿਟੀ ਦੇ ਪ੍ਰੋਫੈਸਰ ਸ਼੍ਰੀ ਰਿਚਰਡ ਆਰ. ਬੈਨੇਟ, ਪ੍ਰੋਫੈਸਰ ਆਫ ਜਸਟਿਸ ਇਨ ਡਿਪਾਰਟਮੈਂਟ ਆਫ ਜਸਟਿਸ, ਲਾਅ ਐਂਡ ਸੁਸਾਇਟੀ ਸਕੂਲ ਆਫ ਪਬਲਿਕ ਅਫੇਅਰਜ਼ ਵਾਸ਼ਿੰਗਟਨ ਡੀ.ਸੀ ਨੇ ਸੁਸਾਇਟੀ ਅਤੇ ਸਕੂਲ ਦਾ ਦੌਰਾ ਕੀਤਾ।ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚ’ਢਾ ਨੇ ਆਏ ਹੋਏ ਮਹਿਮਾਨਾਂ ਨੁੰ ‘ਜੀ ਆਇਆਂ’ ਆਖਿਆ ਅਤੇ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸਕੂਲ ਦੀਆਂ ਨਵੀਆਂ ਉਸਾਰੀਆਂ ਗਈਆਂ ਲੈਬਜ਼, ਮਲਟੀਮੀਡੀਆ ਰੂਮ, ਮੈਥ ਲੈਬ, ਡਾਂਸ ਲੈਬ, ਫੂਡ ਪ੍ਰੋਡਕਸ਼ਨ ਲੈਬ ਅਤੇ ਸਮਾਰਟ ਬੋਰਡ ਆਦਿ ਰਾਹੀਂ ਦਿ’ਤੀ ਜਾ ਰਹੀ ਸਿਖਿਆ ਬਾਰੇ ਜਾਣਕਾਰੀ ਦਿਤੀ ਪ੍ਰੋਫੈਸਰ ਸ਼੍ਰੀ ਰਿਚਰਡ ਆਰ. ਬੈਨੇਟ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਵਿਚਾਰੁਵਟਾਂਦਰਾ ਕੀਤਾ।ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਅਵਸਰ ਤੇ ਸਕੂਲ ਦੀਆਂ ਮੁੱਖ ਅਧਿਆਪਕਾਵਾਂ, ਸੁਪਵਾਈਜਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply