Saturday, July 5, 2025
Breaking News

ਗਰਮੀ ਦੇ ਕਹਿਰ ਤੋਂ ਬਚਾਉਣ ਲਈ ਠੰਡੇ ਪਾਣੀ ਦੀ ਮੋਬਾਇਲ ਰਵਾਨਾ

PPN200519
ਬਠਿੰਡਾ, 20  ਮਈ (ਜਸਵਿੰਦਰ ਸਿੰਘ ਜੱਸੀ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਲੋਂ ਸ਼ਹਿਰ ਦੇ ਪਬਲਿਕ ਅਸਥਾਨਾਂ  ‘ਤੇ ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਠੰਡੇ ਪਾਣੀ ਦੀਆਂ ਛਬੀਲਾਂ ਅਤੇ ਮੋਬਾਇਲ ਵੈਨਾਂ ਟੈਕੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਉਦਘਾਟਨ ਕਰਨ ਮੌਕੇ ਕੋਲ ਮਰਚੈਂਟਸ ਐਸੋਸ਼ੀeੈਸ਼ਨ ਦੇ ਪ੍ਰਧਾਨ ਜਨਕ ਰਾਜ ਅਗਰਵਾਲ ਅਤੇ ਸ਼ਰੇਸ਼ ਕੁਮਾਰ ਵਲੋਂ ਮੋਬਾਇਲ ਟੈਂਕੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜੋ ਕਿ ਬੱਸ ਸੈਟਂਡ ‘ਤੇ ਮੁਸਾਫਰਾਂ ਨੂੰ ਆਰ ਓ ਦਾ ਪਾਣੀ ਠੰਡਾ ਉਪਲੱਭਧ ਕਰਵਾਏ ਗਈ। ਇਸ ਮੌਕੇ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੇ ਗੋਇਲ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply