Thursday, October 29, 2026

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਪਾਬੰਦੀ

Amar S  Chahal 1

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਨਵੰਬਰ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ।ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply