ਫਾਜ਼ਿਲਕਾ 22 ਜੁਲਾਈ (ਵਨੀਤ ਅਰੋਰਾ) – ਸਵੀਪ ਪ੍ਰੋਗਰਾਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਉੱਚ ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫਸਰਾਂ, ਕੈਂਪਸ ਅੰਬੈਸਡਰਾਂ, ਜ਼ਿਲ੍ਹਾ ਸਿੱਖਿਆ ਅਫਸਰ(ਸ), ਜ਼ਿਲ੍ਹਾ ਸਿੱਖਿਆ ਅਫਸਰ(ਐਲੀਮੈਂਟਰੀ) ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ. ਮਾਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ SVEEP (Systematic Voter Education and Electoral Participation) ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਹਰੇਕ ਵਿਦਿਆਰਥੀ ਦੀ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਨੋਡਲ ਅਫਸਰ, ਕੈਂਪਸ ਅੰਬੈਸਡਰ ਨਿਯੁਕਤ ਕੀਤੇ ਗਏ ਹਨ। ਉੱਚ ਵਿੱਦਿਅਕ ਸੰਸਥਾਵਾਂ ਵਿੱਚ ਨਿਯੁਕਤ ਨੋਡਲ ਅਫਸਰ ਇਹ ਯਕੀਨੀ ਬਣਾਉਣਗੇ ਕਿ ਉਹਨਾਂ ਦੀ ਸੰਸਥਾ ਵਿੱਚ ਜੇਕਰ ਕੋਈ ਅਜਿਹਾ ਵਿਦਿਆਰਥੀ ਪੜ੍ਹਦਾ ਹੈ, ਜਿਸ ਦੀ ਉਮਰ ਮਿਤੀ:01-01-2017 ਦੇ ਆਧਾਰ ਤੇ 18 ਸਾਲ ਜਾਂ ਇਸ ਤੋਂ ਉੱਪਰ ਹੈ ਪਰ ਉਸ ਦੀ ਵੋਟ ਨਹੀਂ ਬਣੀ ਹੈ ਤਾਂ ਸਤੰਬਰ-ਅਕਤੂਬਰ ਵਿੱਚ ਆਉਣ ਵਾਲੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੋਰਾਨ ਉਸ ਦਾ ਫਾਰਮ ਨੰ. 6 ਭਰਵਾ ਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਜਮ੍ਹਾਂ ਕਰਵਾਇਆ ਜਾਵੇ।
ਸ. ਮਾਨ ਨੇ ਕਿਹਾ ਕਿ ਨੋਡਲ ਅਫਸਰ ਵੱਲੋਂ ਆਪਣੀ ਉੱਚ ਵਿੱਦਿਅਕ ਸੰਸਥਾਂਵਾਂ ਵਿੱਚ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕੈਂਪਸ ਅੰਬੈਸਡਰਾਂ ਦੇ ਸਹਿਯੋਗ ਨਾਲ ਵੋਟਰ ਸੂਚੀ ਦੀ ਸਰਸਰੀ ਸੁਧਾਈ, ਜੋ ਕਿ ਸਤੰਬਰ-ਅਕਤੂਬਰ ਮਹੀਨੇ ਵਿੱਚ ਚਲਾਈ ਜਾਵੇਗੀ, ਦੌਰਾਨ ਵੋਟਰ ਜਾਗਰੂਕਤਾ ਨਾਲ ਸਬੰਧਤ ਰੰਗੋਲੀ ਮੁਕਾਬਲੇ, ਕੁਇਜ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਕਰਵਾਉਣਗੇ। ਇਸ ਦੇ ਨਾਲ ਹੀ ਕੈਂਪਸ ਵਿੱਚ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣ। ਇਸ ਸਬੰਧੀ ਰਿਪੋਰਟਜ ਅਤੇ ਫੋਟੋਗ੍ਰਾਫਜ ਇਸ ਦਫਤਰ ਨੂੰ ਈ-ਮੇਲ ਆਈ.ਡੀ.- electeh1.fazilka@gmail.com ਤੇ ਜਰੂਰ ਭੇਜ ਦਿੱਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇ ਕਿ ਆਪ ਦੇ ਕੈਂਪਸ ਵਿੱਚ ਅਜਿਹਾ ਕੋਈ ਵੀ ਵਿਦਿਆਰਥੀ ਨਹੀਂ ਹੈ ਜਿਸ ਦੀ ਉਮਰ ਮਿਤੀ:01-01-2017 ਨੂੰ 18 ਸਾਲ ਦੀ ਹੋ ਜਾਵੇਗੀ ਪਰ ਉਸ ਦੀ ਵੋਟ ਨਹੀਂ ਬਣੀ ਹੈ ਜਾਂ ਉਸ ਦਾ ਫਾਰਮ ਨੰ.6 ਭਰ ਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿਚ ਵੀ ਵੋਟਰ ਜਾਗਰੂਕਤਾ ਪ੍ਰੋਗਰਾਮ ਨੂੰ ਲੈ ਕੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇ ਅਤੇ ਨੌਜਵਾਨ ਵਰਗ ਨੂੰ ਵੋਟਰ ਦੀ ਮਹੱਤਤਾ ਬਾਰੇ ਜਾਗਰੂਕ ਕਰਕੇ ਉਸ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਸੁਖਬੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਸ਼੍ਰੀ ਹਰੀ ਚੰਦ ਕੰਬੋਜ, ਕਾਨੂੰਗੋ ਚੋਣਾਂ ਸ. ਹਰਬੰਸ ਸਿੰਘ, ਅਤੇ ਸੌਰਵ ਜੈਨ ਤੋਂ ਇਲਾਵਾ ਸਕੂਲਾਂ ਕਾਲਜ਼ਾਂ ਦੇ ਨੋਡਲ ਅਫ਼ਸਰ ਅਤੇ ਐਬੰਸਡਰ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …