ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਦੇ ਪਿੰਡ ਬੰਡਾਲਾ ਵਿਖੇ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਜਾਟ ਮਹਾਂ ਸਭਾ ਅਰਵੇਲ ਸਿੰਘ ਦੇ ਗ੍ਹਹਿ ਵਿਖੇ ਕਾਗਰਸ ਪਾਰਟੀ ਦੇ ਸੀਨੀਅਰ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ।ਜਿਸ ਵਿੱਚ ਕਾਗਰਸੀ ਵਰਕਰਾਂ ਨੇ ਭੁਪਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਸਹਿਕਾਰਤਾ ਸੈੱਲ ਦਾ ਸੂਬਈ ਚੈਅਰਮੈਨ ਬਣਾਉਣ ਤੇ ਪਿੰਡ ਬੰਡਾਲਾ ਦੇ ਸਾਰੇ ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ। ਅਰਵੇਲ ਸਿੰਘ ਵੱਲੋਂ ਪਿੰਡ ਵਿੱਚ ਲੱਡੂ ਵੰਡ ਕੇ ਲੋਕਾਂ ਦਾ ਮੂਹ ਮਿੱਠ ਕਰਵਾਇਆ ਗਿਆ।ਇਸ ਮੋਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਜੂ, ਦਿਲਬਾਗ ਸਿੰਘ ਹਵੇਲੀਆਂ, ਸੁਖਦੇਵ ਸਿੰਘ ਲੱਡੂ, ਦਲਜੀਤ ਸਿਘ ਹਵੇਲੀਆਂ, ਬਾਬਾ ਜਗਤਾਰ ਸਿੰਘ ਅਤੇ ਹੋਰ ਮੈਂਬਰ ਹਾਜਰ ਸਨ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media