Sunday, December 22, 2024

ਮੁੱਖ ਮੰਤਰੀ ਬਾਦਲ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ- ਬਿਕਰਮ ਮਜੀਠੀਆ

PPN2307201617

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਜੰਗੇ ਆਜ਼ਾਦੀ ਦੇ ਮਹਾਨਾਇਕ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਜੋ ਰਾਜ ਪੱਧਰੀ ਸਮਾਗਮ 3 ਅਗਸਤ ਨੂੰ ਸ਼ਹੀਦ ਊਧਮ ਸਿੰਘ ਭਵਨ, ਭਗਤਾਂਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ, ਉਸ ਨੂੰ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸz: ਪ੍ਰਕਾਸ਼ ਸਿੰਘ ਬਾਦਲ ਜਿੱਥੇ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨਗੇ, ਉਥੇ ਹੀ ਨਵੇਂ ਬਣਾਏ ਜਾ ਰਹੇ ਚੈਰੀਟੇਬਲ ਹਸਪਤਾਲ ਅਤੇ ਅੰਡਰਗਰਾਊਂਡ ਪਾਰਕਿੰਗ ਦਾ ਨੀਂਹ ਪੱਥਰ ਵੀ ਰੱਖਣਗੇ।ਇਸ ਸਮੇਂ ਚੇਅਰਮੈਨ ਬਲਬੀਰ ਸਿੰਘ ਚੰਦੀ, ਅਮਰਬੀਰ ਸਿੰਘ ਢੋਟ, ਮਲਕੀਤ ਸਿੰਘ ਵੱਲ੍ਹਾ, ਮਲਕੀਤ ਸਿੰਘ ਬੱਬੂ ਮਾਨਾਂਵਾਲਾ, ਦਿਲਬਾਗ ਸਿੰਘ ਧੰਜੂ, ਸੁੱਚਾ ਸਿੰਘ ਧਰਮੀ ਫੌਜੀ, ਬਲਜੀਤ ਸਿੰਘ ਛਾਪਾ, ਗੁਰਪ੍ਰੀਤ ਸਿੰਘ ਪ੍ਰਿੰਸ, ਦੀਵਾਨ ਸਿੰਘ ਚੰਦੀ, ਬਸੰਤ ਸਿੰਘ ਚੰਦੀ, ਦਲਬੀਰ ਸਿੰਘ, ਸਤਬੀਰ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਧਿਆਨ ਸਿੰਘ, ਮਾਲਿਕ ਸਿੰਘ ਫਤਿਹਪੁਰ, ਸ਼ੇਰ ਸਿੰਘ, ਪਰਮਜੀਤ ਸਿੰਘ, ਪਿਆਰਾ ਸਿੰਘ ਅਤੇ ਲਖਬੀਰ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply