ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀ ਹਰਦੇਵ ਸਿੰਘ ਵੱਲੋਂ ਭੂਟਾਨ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਰਾਕੇਟ ਬਾਲ ਟੂਰਨਾਮੈਂਟ ਵਿੱਚ ਹਿੱਸਾ ਲੈਣ ‘ਤੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਕਾਲਜ ਦੇ ਵਿਦਿਆਰਥੀ ਨੇ ਇਹ ਮੁਕਾਮ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਭੂਟਾਨ ਵਿਖੇ ਅੰਤਰਰਾਸ਼ਟਰੀ ਰਾਕੇਟ ਬਾਲ ਟੂਰਨਾਮੈਂਟ ਲਈ ਸਾਡੇ ਵਿਦਿਆਰਥੀ ਸ. ਹਰਦੇਵ ਸਿੰਘ ਦੀ ਭਾਰਤੀ ਟੀਮ ਵਿੱਚ ਚੋਣ ਹੋਈ ਜਿਨ੍ਹਾਂ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਕਾਲਜ ਦੇ ਇਕ ਹੋਰ ਵਿਦਿਆਰਥੀ ਹਾਕੀ ਖਿਡਾਰੀ ਸ. ਉਪਰਾਜ ਸਿੰਘ ਨੂੰ ਪਿਛਲੇ ਮਹੀਨੇ ਇੰਡੀਆ ਕੈਂਪ ਵਿੱਚ ਬਤੌਰ ਗੋਲ ਕੀਪਰ ਲਗਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਦਿਲਚਸਪੀ ਲੈਂਦਿਆਂ ਵਿਦਿਆਰਥੀ ਵੱਖ-ਵੱਖ ਪੱਧਰ ‘ਤੇ ਮੱਲਾਂ ਮਾਰ ਕੇ ਕਾਲਜ, ਮਾਪਿਆਂ ਤੇ ਆਪਣਾ ਨਾਮ ਰੌਸ਼ਨ ਕਰ ਰਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …