Sunday, February 22, 2026

ਪ੍ਰਿੰਸੀਪਲ ਸਕੱਤਰ ਵੱਲੋਂ ਕੋਅਪਰੇਟਿਵ ਬੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ

PPN2407201606

ਫਾਜ਼ਿਲਕਾ, 24 ਜੁਲਾਈ (ਵਨੀਤ ਅਰੋੜਾ) – ਫਾਈਨੈਂਸ਼ਲ ਕਾਰਪੋਰੇਸ਼ਨ ਕਮਿਸ਼ਨਰ ਕਮ ਪ੍ਰਿੰਸੀਪਲ ਸਕੱਤਰ ਸ਼੍ਰੀ ਐਸ.ਕੇ.ਸੰਧੂ ਵੱਲੋਂ ਅੱਜ ਇੱਥੇ ਕੋਅਪਰੇਟਿਵ ਬੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨੇਦਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ , ਸ਼੍ਰੀ ਸੁਰੇਸ਼ ਕੁਮਾਰ ਡਿਪਟੀ ਰਜ਼ਿਸਟਰਾਰ ਕੋਅਪਰੇਟਿਵ ਸੁਸਾਇਟੀ ਅਤੇ ਸ਼੍ਰੀ ਨਿਪੁੰਨ ਗਰਗ ਜ਼ਿਲ੍ਹਾ ਮੈਨੇਜ਼ਰ ਫਾਜ਼ਿਲਕਾ ਕੋਅਪਰੇਟਿਵ ਬੈਂਕ ਆਦਿ ਵੀ ਹਾਜਰ ਸਨ।
ਮੀਟਿੰਗ ਦੌਰਾਨ ਸ਼੍ਰੀ ਸੰਧੂ ਨੇ ਕਿਹਾ ਕਿ ਕੋਅਪਰੇਟਿਵ ਸੁਸਾਇਟੀਆਂ ਵੱਲੋਂ ਕੀਤੇ ਗਏ ਲੋਨ ਦੀ ਰਿਕਵਰੀ ਬਹੁਤ ਹੀ ਹੌਲੀ ਗਤੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਨ ਦੀਆਂ ਰਿਕਵਰੀਆਂ ਜਲਦ ਤੋਂ ਜਲਦ ਕੀਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਡਿਫਾਲਟਰ ਕੇਸਾਂ ਵੱਲ ਵੀ ਵੱਧ ਤੋਂ ਵੱਧ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੋਅਪਰੇਟਿਵ ਸੁਸਾਇਟੀਆਂ ਦੀਆਂ ਬ੍ਰਾਚਾਂ ਸਾਫ਼ ਸੁਥਰੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਕਿ ਇੱਥੇ ਆਉਣ ਜਾਣ ਵਾਲੇ ਲੋਕਾਂ ਤੇ ਚੰਗਾ ਪ੍ਰਭਾਵ ਪਾਇਆ ਜਾ ਸਕੇ। ਇਸ ਦੇ ਨਾਲ ਉਨ੍ਹਾਂ ਅਧਿਕਾਰੀਆਂ ਨੁੰ ਕਿਹਾ ਕਿ ਬ੍ਰਾਂਚ ਮੈਨੇਜ਼ਰਾਂ ਵੱਲੋਂ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਕੀਤੇ ਜਾਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹੋਰ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਹੋਰ ਵੀ ਅਧਿਕਾਰੀ ਹਾਜਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply