ਚੌਂਕ ਮਹਿਤਾ, 24 ਜਲਾਈ (ਜੋਗਿੰਦਰ ਸਿੰਘ ਮਾਣਾ) – ਹੋਮਗਾਰਡ ਜੁਆਨਾਂ ਦੀ ਤਨਖਾਹ ‘ਚ ਹੋਏ ਵਾਧੇ ਦੀ ਖੁਸ਼ੀ ਵਜੋ ਸਥਾਨਕ ਥਾਣਾ ਮਹਿਤਾ ਵਿਖੇ ਤਾਇਨਾਤ ਮੁਲਾਜ਼ਮਾਂ ਵਲੋਂ ਸ਼ਰਧਾ ਭਾਵਨਾ ਨਾਲ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੁਆਏ ਗਏ, ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵੱਲੋ ਰੱਬੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮੇ ਵਿਸ਼ੇਸ਼ ਤੌਰ ਤੇ ਪੁੱਜੇ ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਭਗਵੰਤ ਸਿੰਘ ਗਿੱਲ, ਇੰਸਪੈਕਟਰ ਦਵਿੰਦਰ ਸਿੰਘ ਬਾਜਵਾ, ਇੰਸਪੈਕਟਰ ਸੁਖਵਿੰਦਰ ਸਿੰਘ ਬੋਪਾਰਾਏ ਤੋ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀਆਂ ਹਾਜਰੀ ਭਰੀ। ਥਾਣਾ ਮਹਿਤਾ ਦੇ ਸਮੁੱਚੇ ਮੁਲਾਜਮਾਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ।ਇਸ ਸਮੇ ਐਸ.ਐਚ.ਓ ਸੁਖਵਿੰਦਰ ਸਿੰਘ, ਹਰਜੀਤ ਸਿੰਘ, ਸਬ ਇੰਸਪੈਕਟਰ ਸੁਰਿੰਦਰ ਸਿੰਘ, ਏ.ਐਸ.ਆਈ ਗੁਰਮਿੰਦਰ ਸਿੰਘ ਢਿਲੋ, ਮੁਨਸ਼ੀ ਸੰਦੀਪ ਸਿੰਘ, ਹਵਾਲਦਾਰ ਹਰਪ੍ਰੀਤ ਸਿੰਘ, ਏ.ਐਸ.ਆਈ ਦਵਿੰਦਰ ਸਿੰਘ, ਭੁਪਿੰਦਰ ਸਿੰਘ ਮੁਨਸ਼ੀ, ਜਗਤਾਰ ਸਿੰਘ, ਕਰਮਜੀਤ ਸਿੰਘ ਆਦਿ ਹਾਜਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …