ਅੰਮ੍ਰਿਤਸਰ, ੨੪ ਜੁਲਾਈ (ਗੁਰਪ੍ਰੀਤ ਸਿੰਘ) – ਜਿਲਾ ਅੰਮ੍ਰਿਤਸਰ ਦੇ ਪਿੰਡ ਜਹਾਂਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਾਮ ਸਮੇਂ ਨਾ ਤਾਂ ਗੁਰਦੁਆਰਾ ਸਾਹਿਬ ਵਿੱਚ ਕੋਈ ਗ੍ਰੰਥੀ ਸਿੰਘ ਮੌਜੂਦ ਸੀ, ਨਾ ਹੀ ਕੋਈ ਸੇਵਾਦਾਰ ਤੇ ਨਾ ਹੀ ਕੋਈ ਗੁਰਦੁਆਰਾ ਕਮੇਟੀ ਦਾ ਪ੍ਰਬੰਧਕ। ਜਿਸ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਮੌਕਾ ਦੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਗਨ ਭੇਟ ਕਰਨ ਦੀ ਕੋਸ਼ਿਸ਼ ਕੀਤੀ।ਪਰ ਅ’ਗ ਜਿਆਦਾ ਨਾ ਮਵਿੱਚਣ ਕਾਰਣ ਰੁਮਾਲਾ ਸਾਹਿਬ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੧੦ੁ੧੧ ਪੰਨੇ ਝੁਲਸ ਗਏ।ਜਦ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਰਾਤ ਸਮੇਂ ਸੁਖਆਸਨ ਕਰਨ ਲਈ ਆਇਆ ਤਾਂ ਉਸ ਨੇ ਪਾਵਨ ਸਰੂਪ ਦੇ ਪੰਨੇ ਅ’ਗ ਲ’ਗਣ ਕਾਰਣ ਝੁਲਸੇ ਹੋਏ ਪਾਏ।ਮੌਕੇ ‘ਤੇ ਪਹੁੰਚ ਕੇ ਗੁਰਦੁਆਰਾ ਨਾਨਕਸਰ ਵੇਰਕਾ ਦੇ ਮੈਨਜਰ ਸz: ਬਲਜੀਤ ਸਿੰਘ, ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਭਾਈ ਜਤਿੰਦਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਗੁਰਮੀਤ ਸਿੰਘ ਅਤੇ ਹੋਰ ਸਟਾਫ਼ ਪਹੁੰਚੇ ਤਾਂ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਝੁਲਸਿਆ ਹੋਇਆ ਸਰੂਪ ਪੂਰਨ ਗੁਰਮਰਯਾਦਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਹੁੰਚਾ ਦਿੱਤਾ।ਇਸ ਮੌਕੇ ਸz: ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਨੇ ਵੀ ਤੁਰੰਤ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜਾ ਲਿਆ।ਪਿੰਡ ਦੇ ਸਰਪੰਚ ਸz: ਜਗਤਾਰ ਸਿੰਘ ਵੱਲੋਂ ਥਾਣਾ ਜਹਾਂਗੀਰ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ, ਪਰ ਅਜੇ ਤੀਕ ਕੋਈ ਵੀ ਵਿਅਕਤੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਜਹਾਂਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅੱਗ ਲਗਾਏ ਜਾਣ ਕਾਰਣ ਝੁਲਸ ਜਾਣ ਤੇ ਡੂੰਘੇ ਦੁ’ਖ ਦਾ ਇਜ਼ਹਾਰ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਣ ਵਾਪਰੀ ਹੈ।ਉਨ੍ਹਾਂ ਕਿਹਾ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਤ੍ਰਾਂ ਸਥਾਪਿਤ ਕਰ ਲਏ ਜਾਂਦੇ ਹਨ, ਪਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵੱਲ ਕੋਈ ਧਿਆਨ ਨਹੀਂ ਦਿ’ਤਾ ਜਾਂਦਾ।ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿਤਾ ਹੈ, ਉਸ ਦੀ ਤੁਰੰਤ ਨਿਸ਼ਾਨਦੇਹੀ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਤੀ ਜਾਵੇ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …