Tuesday, October 13, 2026

ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਮੇਲਾ ਮਨਾਇਆ

ਗਹਿਰੀ ਮੰਡੀ, 25 ਜੁਲਾਈ (ਡਾ. ਨਰਿੰਦਰ ਸਿੰਘ) – ਅੰਮ੍ਰਿਤਸਰ ਜਲੰਧਰ ਮਾਰਗ ਤੇ ਸਥਿਤ ਪਿੰਡ ਮੱਲੀਆਂ ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਪਿੰਡ ਮੱਲੀਆਂ ਗੁਰਦੁਆਰਾ ਪਲਾਹ ਸਾਹਿਬ ਵਿਖੇ ਦੋ ਦਿਨ ਦਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੇਲੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ ਅਤੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੇਲੇ ਦੇ ਪਹਿਲੇ ਦਿਨ ਤਰਨਾ ਦਲ ਦੇ ਨਿਹੰਗ ਸਿੰਘਾਂ ਨੇ ਘੋੜੇ ਦੋੜਾਂ ਦੇ ਜੋਹਰ ਵਿਖਾਏ ਅਤੇ ਅਗਲੇ ਦਿਨ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਮੱਲੀਆਂ ਕਲੱਬ ਦੇ ਨੌਜਵਾਨਾਂ ਕਬੱਡੀ ਦਾ ਮੈਚ ਵੀ ਕਰਵਾਇਆ।ਇਸ ਮੈਚ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ਕੀਤੀ। ਇਸ ਮੇਲੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਤੇ ਤਰਨਾ ਦਲ ਦੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ, ਬਾਬਾ ਅਮਰ ਸਿੰਘ, ਬਾਬਾ ਚੋਜਾ ਸਿੰਘ ਪ੍ਰਿੰਸੀਪਲ, ਪਲਵਿੰਦਰ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਰਘਬੀਰ ਸਿੰਘ, ਬਾਬਾ ਮੇਜ਼ਰ ਸਿੰਘ, ਬਾਬਾ ਗੁਰਪਿੰਦਰ ਸਿੰਘ, ਬਾਬਾ ਹੀਰਾ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply