Wednesday, September 23, 2026

ਐਮ.ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ

PPN2507201612
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਡੀ.ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦਾ ਐਮ ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਐਮ.ਕਾਮ ਦੇ ਸਾਰੇ ਦੇ ਸਾਰੇ ਵਿਦਿਆਰਥੀ ਫਸਟ ਡਿਵੀਜਨ ਵਿਚ ਪਾਸ ਹੋਏ ਹਨ। ਕਾਲਜ ਦੇ ਇਹ ਵਿਦਿਆਰਥੀ ਲਗਾਤਾਰ ਤਿੰਨੋ ਸਮੈਸਟਰ ਵਿਚੋਂ ਫਸਟ ਡਿਵੀਜਨ ਵਿਚ ਹੀ ਪਾਸ ਹੁੰਦੇ ਆਏ ਹਨ।ਇਹਨਾਂ ਦੀਆਂ ਵਿਦਿਅਕ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਡਾ. ਰਾਜੇਸ਼ ਸਿੰਗਲਾ ਨੇ ਕਾਮਰਸ ਡਿਪਾਰਟਮੈਂਟ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਾਡੇ ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਤੇ ਸਾਨੂੰ ਮਾਣ ਹੈ।ਕਾਲਜ ਦੇ ਕਾਮਰਸ ਵਿਭਾਗ ਦਾ ਸਮੁੱਚਾ ਨਤੀਜਾ ਹੀ ਸ਼ਾਨਦਾਰ ਰਿਹਾ।ਕਾਲਜ ਦੇ ਐਮ.ਕਾਮ ਭਾਗ ਪਹਿਲਾ ਦੀ ਵਿਦਿਆਰਥਨਾਂ ਕਮਲਜੀਤ ਕੌਰ ਨੇ 84 % ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਸ਼ੈਲੀ ਨੇ 80% ਅੰਕ ਪ੍ਰਾਪਤ ਕਰ ਕੇ ਦੂਜ਼ਾ ਸਥਾਨ ਹਾਸਲ ਕੀਤਾ।ਐਮ.ਕਾਮ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਵਿਲਾਸ ਕੱਕੜ ਨੇ 78% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦੋ ਲੜਕੀਆਂ ਹਿਮਾਨੀ ਤੇ ਜੋਤੀ ਨੇ 74% ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਮੈਨਜਮੈਂਟ ਅਤੇ ਪ੍ਰਿੰਸੀਪਲ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply