ਅੰਮ੍ਰਿਤਸਰ 21 ਮਈ ( ਪੰਜਾਬ ਪੋਸਟ ਬਿਊਰੋ )- ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ, ਅੰਮ੍ਰਿਤਸਰ ਦਾ ਸੀ.ਬੀ.ਐਸ.ਈ ਦਾ ਦੱਸਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਨਤੀਜੇ ਦੇ ਆਧਾਰ ਤੇ ਸੰਸਥਾ ਦੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਭ ਤੋਂ ਵਧੇਰੇ ਅੰਕ ਸੰਸਥਾ ਦੀ ਹੋਣਹਾਰ ਵਿਦਿਆਰਥਣ ਪ੍ਰਤਿਭਾ ਸ਼ਰਮਾ ਨੇ ਪ੍ਰਾਪਤ ਕੀਤੇ ਜਦਕਿ ਕੰਵਲਜੀਤ ਕੌਰ ਅਤੇ ਨਵਪ੍ਰੀਤ ਕੌਰ ਦੂਸਰੇ ਸਥਾਨ ਤੇ ਰਹੇ। ਸੰਸਥਾ ਵੱਲੋਂ ਬੱਚਿਆਂ ਅਤੇ ਮਾਪਿਆਂ ਨਾਲ ਮਿਲਕੇ ਇਹ ਖੁਸ਼ੀ ਸਾਂਝੀ ਕੀਤੀ ਗਈ। ਇੱਥੇ ਇਹ ਵਰਨਣਯੋਗ ਹੈ ਕਿ ਸਿਡਾਨਾ ਇੰਟਰਨੈਸ਼ਨਲ ਸਕੂਲ ਆਪਣੇ ਇਲਾਕੇ ਦਾ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਇੱਕੋ ਇੱਕ ਸਕੂਲ ਹੈ ਜਿੱਥੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੜਾਈ ਦੇ ਨਾਲ-ਨਾਲ ਖੇਡਾਂ, ਸਾਇੰਸ ਅਤੇ ਹੋਰ ਸਰਗਰਮੀਆਂ ਵਿੱਚ ਵੀ ਬੱਚਿਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਆ ਜਾਂਦਾ ਹੈ। ਇਸ ਮੌਕੇ ਤੇ ਸਕੂਲ ਮੈਨੇਜਰ ਡਾ: ਜੀਵਨ ਜੋਤੀ ਸਿਡਾਨਾ, ਪ੍ਰਿੰਸੀਪਲ ਸ਼ਮੀਰ ਸਿੰਘ, ਸਕੂਲ ਸਟਾਫ ਅਤੇ ਬੱਚੇ ਹਾਜ਼ਿਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …