Thursday, March 19, 2026

ਮਾਤਾ ਕਿਸ਼ਨ ਕੌਰ ਜੀ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

PPN2507201616

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਬੀਬੀਆਂ ਦੀ ਕੀਰਤਨੀ ਜਥੀਆਂ ਵੱਲੋਂ ਅੰਮ੍ਰਿਤ ਕੀਰਤਨ ਦੀ ਵਰਖਾ ਕੀਤੀ ਗਈ।
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵੀ ਇਸ ਮੌਕੇ ਹਾਜਰੀ ਭਰਦੇ ਹੋਏ ਬੀਬੀਆਂ ਨੂੰ ਆਪਣੇ ਘਰਾਂ ਵਿਚ ਧਰਮ ਪ੍ਰਚਾਰ ਦਾ ਜਿੰਮਾ ਖੁਦ ਸੰਭਾਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਬਹੁਤ ਅਮੀਰ ਹੈ ਜਿਸਨੂੰ ਅੱਜ ਦਾ ਸਭਿਆਚਾਰ ਖਤਮ ਤਾਂ ਨਹੀਂ ਕਰ ਸਕਦਾ ਪਰ ਕਮਜੋਰ ਜਰੂਰ ਕਰ ਸਕਦਾ ਹੈ। ਰਾਣਾ ਨੇ ਨੌਜਵਾਨਾਂ ਨੂੰ ਮਨਮਤ ਅਤੇ ਫੈਸ਼ਨ ਤੋਂ ਸਾਵਧਾਨ ਕਰਨ ਲਈ ਬੀਬੀਆਂ ਨੂੰ ਆਪਣੇ ਘਰ ਪਰਿਵਾਰ ਵਿੱਚ ਬੱਚਿਆਂ ਨੂੰ ਗੁਰ ਇਤਿਹਾਸ ਦੀਆਂ ਸਾਖੀਆਂ ਨਾਲ ਜੋੜਨ ਦੀ ਵੀ ਸਲਾਹ ਦਿੱਤੀ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਾਡੇ ਕੋਲ ਭਾਈ ਤਾਰੂ ਸਿੰਘ ਦਾ ਕੇਸ ਕਤਲ ਨਾ ਕਰਵਾਉਂਦੇ ਹੋਏ ਖੋਪਰ ਲੁਹਾਉਣ ਦਾ ਮਾਨਮਤਾ ਇਤਿਹਾਸ ਹੈ ਪਰ ਦੂਜੇ ਪਾਸੇ ਅੱਜ ਦਾ ਭਟਕਿਆ ਨੌਜਵਾਨ ਫੈਸ਼ਨ ਪ੍ਰਸ਼ਤੀ ਵਿਚ ਪਤਿਤਪੁਣੇ ਦਾ ਕੌਮ ਦੀ ਅਨਗਹਿਲੀ ਸੱਦਕਾ ਸ਼ਿਕਾਰ ਹੋ ਰਿਹਾ ਹੈ। ਗੁਰੂ ਮਾਤਾਵਾਂ ਦੇ ਦਿਹਾੜੇ ਮਨਾਉਣ ਨੂੰ ਰਾਣਾ ਨੇ ਸਿੱਖ ਇਤਿਹਾਸ ਸੰਭਾਲਣ ਦੀ ਲੜੀ ਦਾ ਹਿੱਸਾ ਦੱਸਿਆ। ਇਸ ਮੌਕੇ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦੇ ਮੁਖੀ ਬੀਬੀ ਨਰਿੰਦਰ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਰਾਣਾ ਦਾ ਯਾਦਗਾਰੀ ਚਿਨ੍ਹ ਦੇ ਕੇ ਸਨਮਾਨ ਵੀ ਕੀਤਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply