Thursday, March 19, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ‘ਤੇ ਚ ਵਿਸ਼ੇਸ਼ ਸਮਾਗਮ ਬੁੱਧਵਾਰ ਤੋਂ

Rana Paramjit  Singh

ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਜੁਲਾਈ ਅਤੇ ਵੀਰਵਾਰ 28 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਬੁੱਧਵਾਰ 27 ਜੁਲਾਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਇਤਿਹਾਸਕ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਬੰਗਲਾ ਸਾਹਿਬ (ਸਰੋਵਰ ਦੀ ਪਰਿਕਰਮਾਂ ਵਿੱਚ), ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ, ਗੁਰਦੁਆਰਾ ਨਾਨਕ ਪਿਆਉ ਸਾਹਿਬ, ਗੁਰਦੁਆਰਾ ਬਾਲਾ ਸਾਹਿਬ ਅਤੇ ਗੁਰਦੁਆਰਾ ਮੋਤੀਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਹੋਣਗੇ, ਜਿਨ੍ਹਾਂ ਵਿੱਚ ਪੰਥ ਪ੍ਰਵਾਨਤ ਰਾਗੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁ. ਰਕਾਬ ਗੰਜ ਸਾਹਿਬ, ਗੁ. ਨਾਨਕ ਪਿਆਉ ਸਾਹਿਬ, ਗੁ. ਬਾਲਾ ਸਾਹਿਬ ਅਤੇ ਗੁ. ਮੋਤੀਬਾਗ ਵਿੱਖੇ ਗੁਰ ਸ਼ਬਦ ਦੇ ਪ੍ਰਮੁੱਖ ਵਿਆਖਿਆਕਾਰ ਗੁਰ ਸ਼ਬਦ ਦੀ ਕੱਥਾ ਰਾਹੀਂ ਗੁਰੂ ਸਾਹਿਬਾਂ ਦੇ ਜੀਵਨ ਅਤੇ ਲੋਕ ਸੇਵਾ ਵਿੱਚ ਪਾਏ ਯੋਗਦਾਨ ਦੇ ਸੰਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ। ਸ. ਰਾਣਾ ਨੇ ਦਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾਂ ਵਿੱਚ ਹੋ ਰਹੇ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਰਾਤ 9 ਵਜੇ ਤੋਂ ਸਮਾਪਤੀ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋ ਰਹੇ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਪੀਟੀਸੀ ਨਿਊਜ਼ ਅਤੇ ਫਤਹ ਟੀਵੀ ਵਲੋਂ ਕੀਤਾ ਜਾਇਗਾ। ਸ. ਰਾਣਾ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਮੁੱਖ ਸਮਾਗਮ 28 ਜੁਲਾਈ ਵੀਰਵਾਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਰਾਤ ਦੇਰ ਤੱਕ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply